“ਨੌਜਵਾਨ ਵੋਟਰ ਜਾਗਰੂਕਤਾ ਅਭਿਆਨ” ਤਹਿਤ 10 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ‘ਤੇ ਕੀਤਾ ਜਾਵੇਗਾ ਵਿਸ਼ੇਸ ਸਮਾਰੋਹ ਦਾ ਆਯੋਜਨ

“ਨੌਜਵਾਨ ਵੋਟਰ ਜਾਗਰੂਕਤਾ ਅਭਿਆਨ” ਤਹਿਤ 10 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ‘ਤੇ ਕੀਤਾ ਜਾਵੇਗਾ ਵਿਸ਼ੇਸ ਸਮਾਰੋਹ ਦਾ ਆਯੋਜਨ

ਡਾ ਜਗਦੇਵ ਸਿੰਘ  

ਤਰਨ ਤਾਰਨ :

ਜ਼ਿਲ੍ਹੇ ਦੇ ਨੌਜਵਾਨਾਂ ਆਪਣੀ ਵੋਟ ਬਣਾਉਣ ਅਤੇ ਵੋਟ ਦੇ ਹੱਕ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਲਈ 10 ਅਪ੍ਰੈਲ ਨੂੰ “ਨੌਜਵਾਨ ਵੋਟਰ ਜਾਗਰੂਕਤਾ ਅਭਿਆਨ” ਤਹਿਤ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਸਮਾਰੋਹ ਵਿੱਚ ਅਡੀਸ਼ਨਲ ਸੀ. ਈ. ਓ. ਪੰਜਾਬ ਅਤੇ ਸਟੇਟ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਕਵਿਤਾ ਸਿੰਘ ਵਿਸ਼ੇਸ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਸਬੰਧੀ ਅੱਜ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਧਿਕਾਰੀ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਆਈ. ਟੀ. ਆਈਜ਼ ਦੇ ਮੁਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋ ਅਧਿਕਾਰ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੱਭਰਵਾਲ ਨੇ ਦੱਸਿਆ ਕਿ ਇਸ ਸਮਾਰੋਹ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ 3000 ਤੋਂ ਵੱਧ ਨੌਜਵਾਨ ਵਿਦਿਆਰਥੀਆਂ ਨੂ ਸ਼ਾਮਿਲ ਕੀਤਾ ਜਾਵੇਗਾ, ਜਿੰਨ੍ਹਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ-ਭੈਅ ਅਤੇ ਲਾਲਚ ਦੇ ਕਰਨ ਸਬੰਧੀ ਸਹੁੰ ਚੁਕਾਈ ਜਾਵੇਗੀ ਅਤੇ ਇਹ ਵਾਅਦਾ ਲਿਆ ਜਾਵੇਗਾ ਕਿ ਉਹ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਨਗੇ। ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਨੁੱਕੜ ਨਾਟਕ, ਗੀਤ ਅਤੇ ਸਕਿੱਟਾਂ ਤੋਂ ਇਲਾਵਾ ਪ੍ਰੇਰਣਾਦਾਇਕ ਭਾਸ਼ਣ ਵੀ ਦਿੱਤੇ ਜਾਣਗੇ।ਇਸ ਮੌਕੇ ਉਹਨਾਂ ਸਮੂਹ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਸਮਾਰੋਹ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ।