ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਵਿੱਚ ਕਿਸੇ ਪ੍ਰਾਈਵੇਟ ਵਿਅਕਤੀ ਦੇ ਦਖਲ ਦੀ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਵਿੱਚ ਕਿਸੇ ਪ੍ਰਾਈਵੇਟ ਵਿਅਕਤੀ ਦੇ ਦਖਲ ਦੀ ਮਨਾਹੀ ਦੇ ਹੁਕਮ ਜਾਰੀ

ਤਰਨ ਤਾਰਨ, 9 ਅਗਸਤ :

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 114 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਵਿੱਚ ਬਾਰਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੌਰਾਨ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਵਿੱਚ ਕਿਸੇ ਪ੍ਰਾਈਵੇਟ ਵਿਅਕਤੀ ਦੇ ਦਖਲ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਪਾਬੰਦੀ ਦੇ ਇਹ ਹੁਕਮ 17 ਅਗਸਤ, 2019 ਤੱਕ ਲਾਗੂ ਰਹਿਣਗੇ।

ਉਹਨਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਮਿਤੀ 24 ਜੁਲਾਈ ਤੋਂ 17 ਅਗਸਤ ਤੱਕ ਸਵੇਰੇ 11 ਵਜੇ ਤੋਂ 2:15 ਵਜੇ ਤੱਕ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਦੌਰਾਨ ਪ੍ਰਖਿਆ ਕੇਂਦਰਾਂ ਦੇ ਆਸ-ਪਾਸ ਅਮਨ-ਸ਼ਾਤੀ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਪ੍ਰੀਖਿਆ ਸਮੇਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ।