
ਕੱਲ੍ਹ 12 ਜੂਨ ਨੂੰ ਸੰਗਰੂਰ ਦੇ ਬਾਜ਼ਾਰ ਬੰਦ ਰੱਖਣ ਦਾ ਫ਼ੈਸਲਾ
Tue 11 Jun, 2019 0
ਰੂਹ ਕੰਬਾਊ ਹਾਦਸੇ ਤੋਂ ਫਤਿਹ ਦਾ ਪਰਿਵਾਰ ਟੁੱਟ ਚੁੱਕਿਆ ਹੋ ਉਥੇ ਪੰਜਾਬ ਦੇ ਨਾਲ ਪੂਰੇ ਦੇਸ਼ ਦੇ ਲੋਕਾਂ ‘ਚ ਦੁੱਖ ਦੇ ਨਾਲ ਨਾਲ ਪੰਜਾਬ ਸਰਕਾਰ ਖਿਲਾਫ ਰੋਸ ਪੈਦਾ ਹੋ ਗਿਆ ਹੈ। ਉਥੇ ਹੀ ਰੋਸ ਵਜੋਂ ਸੰਗਰੂਰ ਦੀਆਂ ਕਈ ਜਨਤਕ, ਜਮਹੂਰੀ ਤੇ ਵਪਾਰਕ ਜਥੇਬੰਦੀਆਂ ਨੇ ਕੱਲ੍ਹ 12 ਜੂਨ ਨੂੰ ਸੰਗਰੂਰ ਦੇ ਬਾਜ਼ਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਅੱਜ ਸਵੇਰੇ ਹੋਈ ਬੈਠਕ ‘ਚ ਮਾਸੂਮ ਫਤਿਹਵੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਇਨਕਲਾਬੀ ਮੋਰਚਾ ਦੇ ਸਵਰਨਜੀਤ ਸਿੰਘ ਨੇ ਕਿਹਾ ਕਿ ਇਸ ਬੱਚੇ ਦੀ ਮੌਤ ਲਈ ਜਿੰਮੇਵਾਰਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।ਅੱਜ ਸਵੇਰੇ 5:10 ਮਿੰਟ ‘ਤੇ ਫਤਿਹਵੀਰ ਨੂੰ ਰੱਸੀਆਂ ਅਤੇ ਕੁੰਢੀਆਂ ਦੀ ਮਦਦ ਨਾਲ ਉਸੇ ਪਾਈਪ ਰਾਹੀਂ ਖਿੱਚ ਕੇ ਬਾਹਰ ਕੱਢਿਆ ਗਿਆ, ਜਿਸ ਰਾਹੀਂ ਉਹ ਬੋਰ ‘ਚ ਡਿੱਗਿਆ ਸੀ।ਦੱਸਿਆ ਜਾਂਦਾ ਹੈ ਕਿ ਬੋਰਵੈੱਲ ‘ਚ ਫਸੇ ਦੋ ਸਾਲਾ ਫ਼ਤਿਹਵੀਰ ਸਿੰਘ ਨੂੰ ਮੰਗਵਾਲ ਦੇ ਗੁਰਿੰਦਰ ਸਿੰਘ ਨੇ ਬਾਹਰ ਕੱਢਿਆ ਹੈ।ਗੁਰਿੰਦਰ ਸਿੰਘ ਨੇ ਨਵੇਂ ਪੁੱਟੇ ਬੋਰਵੈੱਲ ਵਿੱਚ ਜਾ ਕੇ ਫਸੇ ਹੋਏ ਬੱਚੇ ਨੂੰ ਆਜ਼ਾਦ ਕੀਤਾ ਤੇ ਫਿਰ ਐਨਡੀਆਰਐਫ ਦੀਆਂ ਟੀਮਾਂ ਨੇ ਉਸ ਨੂੰ ਉੱਪਰ ਖਿੱਚ ਲਿਆ।ਜਿਸ ਤੋਂ ਤੁਰੰਤ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ।
Comments (0)
Facebook Comments (0)