ਡੇਅਰੀ ਫਾਰਮ ਮੈਨੇਜਰ ਦੀ ਸਿਖਲਾਈ ਲਈ ਚਾਰ ਹਫਤੇ ਦਾ ਸਿਖਲਾਈ ਕੋਰਸ 13 ਅਗਸਤ ਤੋਂ ਸ਼ੁਰੂ ਹੋਵੇਗਾ

ਡੇਅਰੀ ਫਾਰਮ ਮੈਨੇਜਰ ਦੀ ਸਿਖਲਾਈ ਲਈ ਚਾਰ ਹਫਤੇ ਦਾ ਸਿਖਲਾਈ ਕੋਰਸ 13 ਅਗਸਤ ਤੋਂ ਸ਼ੁਰੂ ਹੋਵੇਗਾ

ਤਰਨ ਤਾਰਨ : 

ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੋਜਗਾਰ ਮੁਹੱਈਆ ਕਰਵਉਣ ਅਤੇ ਡੇਅਰੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਗੁਰ ਸਿਖਉਣ ਅਤੇ ਡੇਅਰੀ ਫਾਰਮ ਮੈਨੇਜਰ ਬਨਣ ਲਈ ਚਾਰ ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ, 2019 ਤੋੋਂ ਸੁਰੂ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰਟੀ ਦਿੰਦਿਆਂ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਸ. ਇੰਦਰਜੀਤ ਸਿੰਘ ਦੱਸਿਆ ਕਿ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਮੰਤਰੀ ਪੰਜਾਬ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮਾਨਯੋੋਗ ਕੈਬਿਨੇਟ ਮੰਤਰੀ ਦੀਆਂ ਹਦਾਇਤਾਂ ਮੁਤਾਬਿਕ ਬੇਰੋੋਜਗਾਰ ਨੌੌਜਵਾਨਾਂ ਨੂੰ ਸਵੈ ਰੋਜਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਇਹ ਸਿਖਲਾਈ ਦਿੱਤੀ ਜਾਂਦੀ ਹੈ।

ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਨੌਜਵਨਾਂ ਨੂੰ ਇਸ ਚਾਰ ਹਫਤੇ ਦੀ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।ਇਸ ਸਿਖਲਾਈ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ, ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ), ਅਬੁੱਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ (ਮਾਨਸਾ),  ਫਗਵਾੜਾ (ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸੁਰੂ ਹੋਵੇਗਾ।ਸਿਖਿਆਰਥੀਆਂ ਦੀ ਚੋਣ ਲਈ 26 ਜੁਲਾਈ 2019 ਨੂੰ ਸਵੇਰੇ 10.00 ਵਜੇ ਉਕਤ ਸਿਖਲਾਈ ਕੇਂਦਰਾਂ ਤੇ ਕਾਊਂਸਲਿੰਗ ਕੀਤੀ ਜਾਵੇਗੀ

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਜੋ ਯੋਗਤਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਉਨ੍ਹਾਂ ਦੇ ਤਹਿਤ ਘੱਟੋ ਘੱਟ 10ਵੀਂ ਤੱਕ ਵਿਦਿਅਕ ਯੋੋਗਤਾ ਰੱਖਦੇ ਹੋੋਏ ਨੌਜਵਾਨ ਲੜਕੇ ਲੜਕੀਆਂ, ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿੱਚ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ। ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100/- ਰੁਪਏ ਹੈ, ਸਬੰਧਤ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ ਸਿਖਲਾਈ ਕੇਦਰਾਂ ਉੱਪਰ ਉਪਲਬੱਧ ਹਨ।ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰ 0172-5027285 ਅਤ ੇ2217020 ਉੱਤੇ ਹਾਸਲ ਕੀਤੀ ਜਾ ਸਕਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇੰਨਾਂ ਸਿਖਲਾਈ ਪ੍ਰੋਗਰਮਾ ਦੌਰਾਨ ਨੌਜਵਾਨਾਂ ਅੱਜ ਦੇ ਯੁੱਗ ਦੀਆਂ ਵਿਗਿਆਨਕ ਤਕਨੀਕਾਂ ਨੂੰ ਬਰੀਕੀਆਂ ਨਾਲ ਸਮਝਣ ਅਤੇ ਤਨਦੇਹੀ ਨਾਲ ਲਾਗੂ ਕਰਕੇ ਡੇਅਰੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ, ਲਾਗਤ ਖਰਚੇ ਕਾਬੂ ਹੇਠ ਰੱਖਕੇ ਗੁਣਵੱਤਾ ਭਰਪੂਰ ਉਪਜ ਮੰਡੀ ਵਿੱਚ ਸੁਚੱਜੇ ਢੰਗ ਨਾਲ ਵੱਧ ਕੀਮਤਾਂ ਤੇ ਵੇਚਣ, ਪਸ਼ੂ ਧੰਨ ਦੇ ਪ੍ਰਬੰਧ, ਖਾਦ-ਖੁਰਾਕ, ਸਿਹਤ ਸੁਵਿਧਾਵਾਂ ਅਤੇ ਬਿਹਤਰ ਮੰਡੀਕਰਨ ਨਾਲ ਜੋੋੜ ਕੇ ਲਾਗਤ ਕੀਮਤਾਂ ਨਾਲ ਵੱਧ ਪੈਦਾਵਾਰ ਸਬੰਧੀ ਸਿਖਲਾਈ ਦਿੱਤੀ ਜਾਵੇਗੀ।