ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਵਿਖੇ ਜੋ 16 ਸਤੰਬਰ ਨੂੰ ਰੈਲੀ ਕਰਨੀ ਸੀ, ਉਸ 'ਤੇ ਸਥਾਨਕ ਪ੍ਰਸ਼ਾਸਨ ਨੇ ਲਗਾਈ ਰੋਕ
Fri 14 Sep, 2018 0ਫਰੀਦਕੋਟ 14 ਸਤੰਬਰ 2018 :
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਤੋਂ ਬਾਅਦ ਬੁਰੀ ਤਰ੍ਹਾਂ ਫਸੇ ਸ਼੍ਰੋਮਣੀ ਅਕਾਲੀ ਦਲ ਨੇ ਫਰੀਦਕੋਟ ਵਿਖੇ ਜੋ 16 ਸਤੰਬਰ ਨੂੰ ਰੈਲੀ ਕਰਨੀ ਸੀ, ਉਸ 'ਤੇ ਸਥਾਨਕ ਪ੍ਰਸ਼ਾਸਨ ਨੇ ਰੋਕ ਲਗਾ ਦਿਤੀ ਹੈ। ਦਸ ਦਈਏ ਕਿ ਇਹ ਰੈਲੀ ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿਖੇ 16 ਸਤੰਬਰ 2018 ਦਿਨ ਐਤਵਾਰ ਨੂੰ ਕੀਤੀ ਜਾਣੀ ਸੀ, ਜਿਸ ਵਿਚ ਅਕਾਲੀਆਂ ਵਲੋਂ ਪੰਜਾਬ ਸਰਕਾਰ ਦੀ ਪੋਲ ਖੋਲ੍ਹਣ ਦੀ ਗੱਲ ਆਖੀ ਜਾ ਰਹੀ ਸੀ।
Ban on Akali Dal's Faridkot Rally
ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਅਕਾਲੀਆਂ ਦੀ ਹੋਣ ਵਾਲੀ ਇਸ ਰੈਲੀ 'ਤੇ ਰੋਕ ਲਗਾ ਦਿਤੀ ਹੈ। ਉਪ ਮੰਡਲ ਮੈਜਿਸਟ੍ਰੇਟ ਫਰੀਦਕੋਟ ਵਲੋਂ ਲਿਖਤੀ ਤੌਰ 'ਤੇ ਪਾਰਟੀ ਦੇ ਮੁੱਖ ਬੁਲਾਰੇ ਪਰਮ ਬੰਸ ਸਿੰਘ ਬੰਟੀ ਰੋਮਾਣਾ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ। ਪ੍ਰਸ਼ਾਸਨ ਨੇ ਰੋਮਾਣਾ ਨੂੰ ਦਸਿਆ ਕਿ ਖ਼ੁਫ਼ੀਆ ਰੀਪੋਰਟਾਂ ਮੁਤਾਬਕ ਅਕਾਲੀ ਦੇ ਵਰਕਰਾਂ ਅਤੇ ਗਰਮ ਖ਼ਿਆਲੀ ਸਿੱਖਾਂ ਵਿਚਕਾਰ ਰੈਲੀ ਦੌਰਾਨ ਤਣਾਅ ਅਤੇ ਝਗੜਾ ਹੋਣ ਦਾ ਖ਼ਦਸ਼ਾ ਹੈ, ਇਸ ਕਰਕੇ ਅਕਾਲੀ ਦਲ ਨੂੰ ਇੱਥੇ ਇਹ ਰੈਲੀ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ।
Sukhbir Badal
ਦਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦੀ ਫਰੀਦਕੋਟ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਰੈਲੀ ਸਾਬਤ ਹੋਵੇਗੀ ਅਤੇ ਇਸ ਵਿਚ ਅਕਾਲੀਆਂ ਵਲੋਂ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ। ਅਕਾਲੀ ਦਲ ਨੇ ਇਸ ਰੈਲੀ ਦੀਆਂ ਤਿਆਰੀਆਂ ਵੀ ਲਗਭਗ ਮੁਕੰਮਲ ਕਰ ਲਈਆਂ ਸਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਪਹਿਲਾਂ ਇਹ ਰੈਲੀ ਕੋਟਕਪੂਰਾ ਵਿਚ 15 ਸਤੰਬਰ ਨੂੰ ਕੀਤੀ ਜਾਣੀ ਸੀ ਪਰ ਕੁਝ ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਅਕਾਲੀ ਦਲ ਨੇ ਇਸ ਰੈਲੀ ਲਈ ਜਗ੍ਹਾ ਅਤੇ ਤਰੀਕ ਦੋਵੇਂ ਬਦਲ ਦਿਤੇ ਸਨ। ਇਸ ਦੇ ਬਾਵਜੂਦ ਸਿੱਖ ਜਥੇਬੰਦੀਆਂ ਵਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਅਕਾਲੀ ਦਲ ਦੀ ਇਸ ਰੈਲੀ 'ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ।
Daljit Singh Cheema
ਉਧਰ ਅਕਾਲੀ ਦਲ ਨੇ ਫਰੀਦਕੋਟ ਵਿਚ 'ਪੋਲ ਖੋਲ ਰੈਲੀ' 'ਤੇ ਪ੍ਰਸ਼ਾਸਨ ਵਲੋਂ ਰੋਕ ਲਗਾਉਣ ਤੋਂ ਬਾਅਦ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰਾ ਡਾ. ਦਲਜੀਤ ਸਿੰਘ ਚੀਮਾ ਵਲੋਂ ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ, ਇਸ ਪਟੀਸ਼ਨ ਦੀ ਸੁਣਵਾਈ ਸ਼ਨੀਵਾਰ 10 ਵਜੇ ਹੋਵੇਗੀ।
Comments (0)
Facebook Comments (0)