ਜ਼ਿਲ੍ਹੇ ਵਿੱਚ 17 ਮਈ ਦੀ ਸ਼ਾਮ 6 ਵਜੇ ਤੋਂ ਹੋਵੇਗਾ ਚੋਣ ਪ੍ਰਚਾਰ ਬੰਦ-ਜ਼ਿਲ੍ਹਾ ਚੋਣ ਅਫ਼ਸਰ
Thu 16 May, 2019 0ਤਰਨ ਤਾਰਨ, 16 ਮਈ :
ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਿਹਾ ਚੋਣ ਪ੍ਰਚਾਰ 17 ਮਈ ਦੀ ਸ਼ਾਮ 6 ਵਜੇ ਤੋਂ ਬੰਦ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਪ੍ਰਿੰਟ ਮੀਡੀਆ, ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਤੇ ਹੋਰ ਪ੍ਰਚਾਰ ਸਾਧਨਾਂ ’ਤੇ ਚੋਣ ਪ੍ਰਚਾਰ ਦੀ ਰੋਕ ਦੇ ਨਾਲ-ਨਾਲ ਲਾਊਡ ਸਪੀਕਰਾਂ ਦੀ ਵਰਤੋਂ ਦੀ ਵੀ ਮਨਾਹੀ ਹੋ ਜਾਵੇਗੀ। ਇਸ ਸਮੇਂ ਦੌਰਾਨ ਪ੍ਰਿੰਟ ਮੀਡੀਆ ’ਚ ਸਿਆਸੀ ਇਸ਼ਤਿਹਾਰਬਾਜ਼ੀ ਕਰਨ ਲਈ ਰਿਟਰਨਿੰਗ ਅਫ਼ਸਰ ਪਾਸੋਂ ਪ੍ਰੀ-ਸਰਟੀਫ਼ਿਕੇਸ਼ਨ ਲਾਜ਼ਮੀ ਹੋਵੇਗੀ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਡੂਰ ਸਾਹਿਬ ਲੋਕ ਸਭਾ ਹਲਕੇ ਨਾਲ ਸਬੰਧਤ ਚੋਣ ਪ੍ਰਚਾਰ ਕਰ ਰਹੇ ਸਮੂਹ ਉਮੀਦਵਾਰਾਂ, ਰਾਜਸੀ ਪਾਰਟੀਆਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਉਕਤ ਆਦੇਸ਼ਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਿੱਚ ਪੂਰਨ ਸਹਿਯੋਗ ਦੇਣ।
ਇਸ ਦੇ ਨਾਲ ਹੀ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੇ ਚੋਣ ਸਰਵੇਖਣ (ਐਗਜ਼ਿਟ ਪੋਲ ਅਤੇ ਪੋਲ ਓਪੀਨੀਅਨ) ’ਤੇ ਵੀ ਚੋਣ ਕਮਿਸ਼ਨ ਦੇ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਰੋਕ ਜਾਰੀ ਰਹੇਗੀ।ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲਾ ਜਨ ਪ੍ਰਤੀਨਿਧੀ ਐਕਟ 1951 ਦੀ ਧਾਰਾ 126 ਤਹਿਤ 2 ਸਾਲ ਦੀ ਸਜ਼ਾ ਅਤੇ ਜੁਰਮਾਨੇ ਦਾ ਭਾਗੀਦਾਰ ਬਣ ਸਕਦਾ ਹੈ।
Comments (0)
Facebook Comments (0)