ਭਿਆਨਕ ਸੜਕ ਹਾਦਸੇ ’ਚ 18 ਸਾਲਾ ਲੜਕੀ ਦੀ ਮੌਤ

ਭਿਆਨਕ ਸੜਕ ਹਾਦਸੇ ’ਚ 18 ਸਾਲਾ ਲੜਕੀ ਦੀ ਮੌਤ

ਪਠਾਨਕੋਟ:

ਸ਼ਹਿਰ ਦੇ ਕਾਠ ਪੁਲ ਨੇੜੇ ਬਹੁਤ ਦੀ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਹੈ। ਇਸ ਹਾਦਸੇ ਵਿਚ ਇਕ 18 ਸਾਲਾਂ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਸਕੂਟਰੀ ’ਤੇ ਸਵਾਰ ਉਸ ਦੇ 5 ਸਾਲਾ ਭਾਣਜੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮ੍ਰਿਤਕ ਲੜਕੀ ਦੀ ਸ਼ਨਾਖ਼ਤ ਰਜਨੀ ਦੇਵੀ ਨਿਵਾਸੀ ਸੈਲੀ ਕੁਲੀਆਂ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ, ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਜਨੀ ਮਾਰਕਿਟ ਤੋਂ ਵਾਪਸ ਅਪਣੇ ਘਰ ਜਾ ਰਹੀ ਸੀ। ਇਸੇ ਦੌਰਾਨ ਇਕ ਚਾਲਕ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿਤੀ। ਟੱਕਰ ਇੰਨੀ ਭਿਆਨਕ ਸੀ ਕਿ ਪੰਜ ਸਾਲ ਦੇ ਬੱਚੇ ਨੂੰ ਬਚਾਉਣ ਦੇ ਚੱਕਰ ਵਿਚ ਰਜਨੀ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਆਟੋ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਆਟੋ ਚਾਲਕ ਵਿਰੁਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।