
ਲੋਕ ਸਭਾ ਹਲਕਾ ਖਡੂਰ ਸਾਹਿਬ ਲਈ 19 ਉਮੀਦਵਾਰ ਚੋਣ ਮੈਦਾਨ ਵਿੱਚ-ਜ਼ਿਲ੍ਹਾ ਚੋਣ ਅਫ਼ਸਰ
Fri 3 May, 2019 0
ਤਰਨ ਤਾਰਨ, 2 ਮਈ :
ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ 19 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ, ਜਿੰਨ੍ਹਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦਿੱਤੀ। ਉਹਨਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਦੌਰਾਨ 2 ਆਜ਼ਾਦ ਉਮੀਦਵਾਰਾਂ ਹਰਮਨਦੀਪ ਸਿੰਘ ਅਤੇ ਪਾਇਲ ਨੇ ਆਪਣੇ ਨਾਮਜ਼ਦਗੀ ਪੇਪਰ ਵਾਪਸ ਲਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਵੋਟਾਂ 19 ਮਈ, ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪਾਈਆਂ ਜਾਣਗੀਆਂ ਅਤੇ ਵੋਟਾਂ ਦੀ ਗਿਣਤੀ 23 ਮਈ ਨੰੁ ਹੋਵੇਗੀ।
Comments (0)
Facebook Comments (0)