ਵੋਟਾਂ ਵਾਲੇ ਦਿਨ 19 ਮਈ ਨੂੰ ਰਹੇਗੀ ਜਿਲੇ੍ਹ ਵਿੱਚ `ਪੇਡ ਹੋਲੀਡੇਅ`-ਜ਼ਿਲ੍ਹਾ ਚੋਣ ਅਫ਼ਸਰ ਪ੍ਰਜ਼ਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ ਦੀ ਹੋਵੇਗੀ ਛੁੱਟੀ
Sat 18 May, 2019 0ਤਰਨ ਤਾਰਨ, 18 ਮਈ :
ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ 19 ਮਈ, 2019 ਦਿਨ ਐਤਵਾਰ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਅਨੁਸਾਰ ਜ਼ਿਲੇ੍ਹ ਵਿਚ ਪੈਂਦੇ ਸਾਰੇ ਉਹ ਕਮਰਸ਼ੀਅਲ ਅਦਾਰੇ ਅਤੇ ਦੁਕਾਨਾਂ, ਜੋ ਐਤਵਾਰ ਨੂੰ ਖੁੱਲਦੇ ਹਨ, ਵੀ ਵੋਟਾਂ ਕਾਰਨ ਬੰਦ ਰਹਿਣਗੇ।ਇਹ ਜਾਣਕਾਰੀ ਦਿੰਦਿਆਂ ਜਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਕਿਰਤ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਆਰ. ਵੈਂਕਟਰਮਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨਾਸਰ ਇਸ ਦਿਨ `ਪੇਡ ਹੋਲੀਡੇਅ` ਹੋਵੇਗੀ, ਤਾਂ ਜੋ ਸਾਰੇ ਲੋਕ ਆਪਣੀ ਵੋਟ ਦੀ ਵਰਤੋਂ ਕਰ ਸਕਣ। ਉਨਾਂ ਦੱਸਿਆ ਕਿ ਪੰਜਾਬ ਦੁਕਾਨ ਤੇ ਕਮਰਸ਼ੀਅਲ ਸਥਾਪਨਾ ਐਕਟ 1958 ਅਧੀਨ ਇਹ ਹੁਕਮ ਲੋਕ ਹਿੱਤ ਲਈ ਜਾਰੀ ਕੀਤੇ ਗਏ ਹਨ ਅਤੇ ਇਸ ਦਿਨ ਉਦਯੋਗਿਕ ਯੂਨਿਟਾਂ, ਵਪਾਰਕ ਦੁਕਾਨਾਂ ਅਤੇ ਅਦਾਰਿਆਂ ਵਿੱਚ ਕੰੰਮ ਕਰਦੇ ਵਰਕਰਾਂ ਨੂੰ ਵੀ 19 ਮਈ 2019 ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਪ੍ਰਜ਼ਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ 2019 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜ਼ਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।
Comments (0)
Facebook Comments (0)