ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ 2 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ- ਜ਼ਿਲ੍ਹਾ ਚੋਣ ਅਫ਼ਸਰ

ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ 2 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ- ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ :

ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੱਜ 2 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ-03 ਖਡੂਰ ਸਾਹਿਬ ਲਈ 29 ਅਪ੍ਰੈਲ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਅੱਜ ਸ੍ਰੀ ਜਸਬੀਰ ਸਿੰਘ ਗਿੱਲ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਵਜੋਂ ਅਤੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਹਰਭਿੰਦਰਜੀਤ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਤਰਨ ਤਾਰਨ ਨੂੰ ਉਮੀਦਵਾਰ ਜਾਂ ਉਸ ਦੇ ਕਿਸੇ ਤਜਵੀਜ਼ਕਾਰ ਦੁਆਰਾ ਕੋਰਟ ਰੂਮ, ਡਿਪਟੀ ਕਮਿਸ਼ਨਰ ਤਰਨ ਤਾਰਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 29 ਅਪ੍ਰੈਲ ਤੱਕ ਕਿਸੇ ਵੀ ਦਿਨ (ਸਰਕਾਰੀ ਛੁੱਟੀ ਤੋਂ ਬਿਨ੍ਹਾਂ) ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ  ਦਿੱਤੇ ਜਾ ਸਕਦੇ ਹਨ।  ਉਹਨਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਕੀਤੀ ਜਾਵੇਗੀ ਅਤੇ 2 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।ਉਹਨਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਵੋਟਾਂ 19 ਮਈ ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪਾਈਆਂ ਜਾਣਗੀਆਂ ਅਤੇ ਵੋਟਾਂ ਦੀ ਗਿਣਤੀ 23 ਮਈ ਨੰੁ ਹੋਵੇਗੀ।