
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਜੁਲਾਈ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕੈਂਪ
Wed 17 Jul, 2019 0
ਤਰਨ ਤਾਰਨ 17 ਜੁਲਾਈ :
ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਗਰੀਬ ਅਤੇ ਲੋੜਵੰਦ ਲੋਕਾਂ ਦੀ ਪਹਿਚਾਣ ਕਰਕੇ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਬਣਦੇ ਲਾਭ ਦੇਣਾ ਯਕੀਨੀ ਬਣਾਉੇਣ ਲਈ ਮਹੀਨਾਵਾਰ ਜ਼ਿਲਾ ਪੱਧਰੀ ਕੈਂਪ ਦਾ ਆਯੋਜਨ 20 ਜੁਲਾਈ ਨੂੰ ਇਨਡੋਰ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸ੍ਰੀ ਸੰਦੀਪ ਰਿਸ਼ੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਕੀਤੀ ਮੀਟਿੰਗ ਨੰੂ ਸੰਬੋਧਨ ਕਰਦਿਆਂ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਨੇਤਰ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਉਹਨਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਦੇਣ ਲਈ ਸਟਾਲ ਲਗਾ ਕੇ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ ਅਤੇ ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਜਾ ਰਹੇ ਕੈਪਾਂ ਦੌਰਾਨ ਵਿਭਿੰਨ ਪੈਨਸ਼ਨ ਸਕੀਮਾਂ, ਵਿਭਿੰਨ ਵਿੱਤੀ ਸਹਾਇਤਾ, ਆਟਾ ਦਾਲ ਸਕੀਮ, ਨਗਦ ਸਹਾਇਤਾ, ਸਵੱਛ ਭਾਰਤ ਮਿਸ਼ਨ ਪੇਂਡੂ, ਵਾਟਰ ਸਪਲਾਈ ਸਕੀਮ, ਮਗਨਰੇਗਾ, ਹੁਨਰ ਵਿਕਾਸ ਸਹਾਇਤਾ, ਘਰ-ਘਰ ਰੋਜ਼ਗਾਰ, ਅਨੁਸੂਚਿਤ ਜਾਤੀ ਅਤੇ ਘੱਟ ਗਿਣਤੀ ਲਈ ਵਜ਼ੀਫੇ, ਅਸ਼ੀਰਵਾਦ ਸਕੀਮ, ਐਸ. ਸੀ./ਬੀ.ਸੀ. ਘੱਟ ਗਿਣਤੀ ਲਈ ਕਰਜ਼ੇ, ਸਰਵ ਸਿੱਖਿਆ ਅਭਿਆਨ ਪ੍ਰਧਾਨ ਮੰਤਰੀ ਅਵਾਸ ਯੋਜਨਾ ਆਦਿ ਸਕੀਮਾਂ ਦਾ ਤਹਿਤ ਬਣਦੇ ਲਾਭ ਲੈਣ ਲਈ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ।
ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਉਦੇਸ਼ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਹਨਾਂ ਸਾਰਿਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ, ਜਿਹੜੇ ਲੋਕਾਂ ਇਹਨਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ।ਇਸ ਸਕੀਮ ਦਾ ਟੀਚਾ ਅਜਿਹੇ ਲੋਕਾਂ ਦੀ ਪਹਿਚਾਣ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਇਹਨਾਂ ਲੋਕਾਂ ਨੂੰ ਮਿਲ ਸਕਣ।
Comments (0)
Facebook Comments (0)