ਜ਼ਿਲਾ ਚੋਣ ਅਫ਼ਸਰ ਵੱਲੋਂ ਲੋਕ ਸਭਾ ਚੋਣਾਂ-2019 ਲਈ ਬਣਾਏ ਜਾ ਰਹੇ ਗਿਣਤੀ ਕੇਂਦਰਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Sun 5 May, 2019 0ਤਰਨ ਤਾਰਨ, 5 ਮਈ :
ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਵੋਟਾਂ ਦੀ ਗਿਣਤੀ ਲਈ ਬਣਾਏ ਜਾ ਰਹੇ ਗਿਣਤੀ ਕੇਂਦਰਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਮੁਕੇਸ਼ ਕੁਮਾਰ, ਚੋਣ ਤਹਿਸੀਲਦਾਰ ਸ੍ਰੀ ਪਲਵਿੰਦਰ ਸਿੰਘ ਤੋਂ ਇਲਾਵਾ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਯਸ਼ਪਾਲ ਸ਼ਰਮਾ ਅਤੇ ਐੱਨ. ਸੀ. ਪੀ. ਤੋਂ ਸ੍ਰੀ ਹਰੀਕ੍ਰਿਸ਼ਨ ਲਾਲ ਅਰੋੜਾ ਹਾਜ਼ਰ ਸਨ। ਮੀਟਿੰਗ ਨੰੁ ਸੰਬੋਧਨ ਕਰਦਿਆਂ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਸ਼ਾਮਿਲ ਹਨ।ਉਹਨਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਲਈ ਚਾਰ ਗਿਣਤੀ ਕੇਂਦਰ ਮਾਈ ਭਾਗੋ ਕਾਲਜ ਆੱਫ਼ ਨਰਸਿੰਗ ਅਤੇ ਇੰਟਰਨੈਸ਼ਨਲ ਕਾਲਜ ਆੱਫ਼ ਨਰਸਿੰਗ ਤਰਨ ਤਾਰਨ ਵਿਖੇ ਬਣਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ 19 ਮਈ ਨੂੰ ਵੋਟਾਂ ਪੈਣ ਤੋਂ ਬਾਅਦ ਚਾਰੇ ਵਿਧਾਨ ਸਭਾ ਹਲਕਿਆਂ ਦੀਆਂ ਈ. ਵੀ. ਐੱਮ. ਮਸ਼ੀਨਾਂ ਸਮੇਤ ਵੀ. ਵੀ. ਪੈਟ ਰੱਖਣ ਲਈ ਮਾਈ ਭਾਗੋ ਕਾਲਜ ਆੱਫ਼ ਨਰਸਿੰਗ ਅਤੇ ਇੰਟਰਨੈਸ਼ਨਲ ਕਾਲਜ ਆੱਫ਼ ਨਰਸਿੰਗ ਤਰਨ ਤਾਰਨ ਵਿਖੇ ਵਿਸ਼ੇਸ ਸਟਰਾਂਗ ਰੂਮ ਬਣਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਇਹਨਾਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦੀ ਸੁਰੱਖਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਬਣਾਈ ਜਾਵੇਗੀ।
Comments (0)
Facebook Comments (0)