ਮਿਸ਼ਨ ਤੰਦਰਸੁਤ ਪੰਜਾਬ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ 24 ਅਗਸਤ ਤੋਂ ਪਿੰਡ ਪੱਧਰ ‘ਤੇ ਕਰਵਾਏ ਜਾਣਗੇ ਖੇਡ ਮੇਲੇ: ਡਿਪਟੀ ਕਮਿਸ਼ਨਰ
Mon 20 Aug, 2018 0vkH ird/t f;zx
soB skoB 20 nr;s
ਮਿਸ਼ਨ ਤੰਦਰਸੁਤ ਪੰਜਾਬ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਅਗਸਤ ਤੋਂ ਪਿੰਡ ਪੱਧਰ ‘ਤੇ ਖੇਡ ਮੇਲੇ ਆਯੋਜਿਤ ਕੀਤੇ ਜਾਣਗੇ।ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪਿੰਡ ਪੱਧਰ ਤੇ ਰੋਜ਼ਾਨਾਂ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਪਿੰਡਾਂ ਦੇ ਵੱੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਨਾਲ ਜੋੜਿਆ ਜਾਵੇਗਾ।ਇਸ ਮੌਕੇ ‘ਤੇ ਐੱਸ. ਐੱਸ. ਪੀ. ਸ੍ਰੀ ਦਰਸ਼ਨ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਐੱਸ. ਡੀ. ਐਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐਮ. ਪੱਟੀ ਸ੍ਰੀਮਤੀ ਅਨੂਪ੍ਰੀਤ ਕੌਰ ਤੋਂ ਇਲਾਵਾਂ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਨੌਜਵਾਨਾਂ ਦੀ ਰੁਚੀ ਵੱਖ-ਵੱਖ ਖੇਡਾਂ ਵੱਲ ਪ੍ਰੇਰਿਤ ਕਰਨ ਲਈ 10-10 ਪਿੰਡਾਂ ਦੇ ਕਲੱਸਟਰ ਬਣਾ ਕੇ ਖੇਡ ਮੁਕਾਬਲੇ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਫਿਰ ਬਲਾਕ ਪੱਧਰ ਅਤੇ ਸਬ-ਡਵੀਜ਼ਨ ਪੱਧਰ ਦੇ ਮੁਕਾਬਲਿਆਂ ਤੋਂ ਇਲਾਵਾ ਜ਼ਿਲ੍ਹਾ ਪੱਧਰ ‘ਤੇ ਵੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।ਉਹਨਾਂ ਦੱਸਿਆ ਕਿ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਇਨਾਮ ਵੀ ਦਿੱਤੇ ਜਾਣਗੇ।ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਤੰਦਰੁਸਤ ਤੇ ਨਿਰੋਈ ਸਿਹਤ ਰੱਖਣ ਲਈ ਵਿਰਾਸਤੀ ਖੇਡਾਂ ਵੱਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ।ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਰਗੀ ਮਾੜੀ ਆਦਤ ਤੋਂ ਦੂਰ ਰਹਿਣ । ਇਸ ਮੌਕੇ ‘ਤੇ ਐੱਸ. ਐੱਸ. ਪੀ. ਸ੍ਰੀ ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਤੰਦਰੁਸਤੀ ਦਾ ਖੇਡਾਂ ਨਾਲ ਪੁਰਾਤਨ ਸਮੇਂ ਬਹੁਤ ਵੱਡਾ ਸਬੰਧ ਹੈ।ਉਹਨਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ ਅਤੇ ਬੱਚਿਆਂ ਨੂੰ ਖੇਡਾਂ ਦੇ ਮੈਦਾਨਾਂ ਵਿਚ ਲੈ ਕੇ ਆਉਣਾ ਅੱਜ ਦੇ ਸਮੇਂ ਦੀ ਲੋੜ ਹੈ।ਉਹਨਾਂ ਕਿਹਾ ਕਿ ਗਰਾਊਂਡਾਂ ਨੂੰ ਵੀ ਸਾਫ ਸੁਥਰਾ ਰੱਖਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਨੂੰ ਖਤਮ ਕਰਨ ਵਿੱਚ ਬਹੁਤ ਮਿਹਨਤ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਨਸ਼ਿਆਂ ਵਿਚ ਸਭ ਤੋਂ ਵੱਧ ਪ੍ਰਭਾਵਿਤ ਤਰਨ ਤਾਰਨ ਜ਼ਿਲ੍ਹੇ ਨੂੰ ਜਾਣਿਆ ਜਾਂਦਾ ਸੀ ਅਤੇ ਸਭ ਤੋਂ ਪਹਿਲਾਂ ਹੀ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
Comments (0)
Facebook Comments (0)