ਫਤਿਹਵੀਰ ਲਗਭਗ 3 ਦਿਨ ਪਹਿਲਾਂ ਹੀ ਇਸ ਦੁਨੀਆਂ ਤੋਂ ਚਲਾ ਗਿਆ ਸੀ
Tue 11 Jun, 2019 0ਪਿਛਲੇ 5 ਦਿਨਾਂ ਤੋਂ ਬੋਰਵੈੱਲ ਵਿਚ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਫਤਿਹਵੀਰ ਸਿੰਘ ਨੇ ਫਾਨੀ ਸੰਸਾਰ ਨੂੰ ਅਲਵੀਦਾ ਆਖ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਫਤਿਹਵੀਰ ਲਗਭਗ 3 ਦਿਨ ਪਹਿਲਾਂ ਹੀ ਇਸ ਦੁਨੀਆਂ ਤੋਂ ਚਲਾ ਗਿਆ ਸੀ।ਫਤਹਿਵੀਰ ਦਾ ਮ੍ਰਿਤਕ ਸਰੀਰ ਗਲਣਾ ਸੁ਼ਰੂ ਹੋ ਚੁੱਕਿਆ ਸੀ।ਦੱਸਿਆ ਜਾਂਦਾ ਹੈ ਕਿ ਬੋਰਵੈੱਲ ‘ਚ ਫਸੇ ਦੋ ਸਾਲਾ ਫ਼ਤਿਹਵੀਰ ਸਿੰਘ ਨੂੰ ਮੰਗਵਾਲ ਦੇ ਗੁਰਿੰਦਰ ਸਿੰਘ ਨੇ ਬਾਹਰ ਕੱਢਿਆ ਹੈ।ਗੁਰਿੰਦਰ ਸਿੰਘ ਨੇ ਨਵੇਂ ਪੁੱਟੇ ਬੋਰਵੈੱਲ ਵਿੱਚ ਜਾ ਕੇ ਫਸੇ ਹੋਏ ਬੱਚੇ ਨੂੰ ਆਜ਼ਾਦ ਕੀਤਾ ਤੇ ਫਿਰ ਐਨਡੀਆਰਐਫ ਦੀਆਂ ਟੀਮਾਂ ਨੇ ਉਸ ਨੂੰ ਉੱਪਰ ਖਿੱਚ ਲਿਆ।ਜਿਸ ਤੋਂ ਤੁਰੰਤ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ।ਹੁਣ ਫਤਿਹਵੀਰ ਦਾ ਪੋਸਟਮਾਰਟਮ ਕੀਤਾ ਗਿਆ ਹੈ। ਹਾਲਾਂਕਿ ਲੋਕਾਂ ਤੇ ਰਿਸ਼ਤੇਦਾਰਾਂ ‘ਚ ਸਰਕਾਰ ਪ੍ਰਤੀ ਗੁਸਾ ਹੈ। ਇਸਦੇ ਚਲੇ ਦੀ ਫਤਿਹ ਦੇ ਰਿਸ਼ਤੇਦਾਰਾਂ ਨੇ PGI ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲਾਫ ਭੜਾਸ ਕੱਢੀ। ਇਸ ਤੋਂ ਇਲਾਵਾ ਸੁਨਾਮ ਸ਼ਹਿਰ ਨੂੰ ਬੰਦ ਵੀ ਕਰ ਦਿੱਤਾ ਗਿਆ ਹੈ।ਕਿਸੇ ਨੇ ਵੀ ਅੱਜ ਆਪਣੀ ਦੁਕਾਨ ਨਹੀਂ ਖੋਲੀ ਤੇ ਹਰ ਕੋਈ ਫਤਿਹਵੀਰ ਦੇ ਪਰਿਵਾਰ ਦੇ ਦੁੱਖ ‘ਚ ਸ਼ਾਮਲ ਹੋਣਾ ਚਾਹੁੰਦਾ ਹੈ। ਸੁਨਾਮ ਹੀ ਨਹੀਂ ਸਗੋਂ ਵੱਖ-ਵੱਖ ਥਾਵਾਂ ‘ਤੇ ਲੋਕਾਂ ਵੱਲੋਂ ਨਿਕੰਮੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Comments (0)
Facebook Comments (0)