ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 31 ਲਈ ਨੂੰ ਲਗਾਇਆ ਜਾਵੇਗਾ ਜਿਲ੍ਹਾ ਪੱਧਰੀ ਰੋਜ਼ਗਾਰ ਮੇਲਾ -ਡਿਪਟੀ ਕਮਿਸ਼ਨਰ

ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 31 ਲਈ ਨੂੰ ਲਗਾਇਆ ਜਾਵੇਗਾ ਜਿਲ੍ਹਾ ਪੱਧਰੀ ਰੋਜ਼ਗਾਰ ਮੇਲਾ -ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਮਈ :

ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਲਈ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ 31 ਮਈ ਨੂੰ ਮਾਈ ਭਾਗੋ ਕਾਲਜ ਆੱਫ਼ ਨਰਸਿੰਗ ਵਿਖੇ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੇਲੇ ਦੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਰਾਹੀਂ ਇੰਟਰਵਿਊ ਕਰਵਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਮੁਕੇਸ਼ ਕੁਮਾਰ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਸ੍ਰੀ ਸੱਭਰਵਾਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਐੱਸ. ਬੀ. ਆਈ. ਲਾਈਫ਼ ਇੰਸੋਰੈਂਸ, ਐੱਸ. ਆਈ. ਐੱਸ. ਸਕਿਊਰਿਟੀ, ਆਈ. ਸੀ. ਆਈ. ਸੀ. ਆਈ. ਬੈਂਕ, ਏਰੀਅਲ ਟੈਲੀਕਾੱਮ ਸਲਿਊਸ਼ਨ, ਪੰਕਜ ਹੈੱਲਥ ਕੇਅਰ, ਪਰਮ ਓਵਰਸ਼ੀਜ਼ ਅਤੇ ਜੀ. ਆਰ. ਡੀ. ਟੈਕ. ਐਜੂਕੇਸ਼ਨ ਆਦਿ ਕੰਪਨੀਆਂ ਯੋਗ ਉਮੀਦਵਾਰਾਂ ਦੀ ਚੋਣ ਕਰਨਗੀਆਂ।

ਉਹਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਦਸਵੀਂ ਜਮਾਤ ਤੋਂ ਲੈ ਕੇ ਬਾਰਵੀਂ, ਗਰੇਜੂਏਟ, ਆਈ. ਟੀ. ਆਈ. ਡਿਪਲੋਮਾ ਹੋਲਡਰ ਜਾਂ ਹੋਰ ਉਚੇਰੀ ਸਿੱਖਿਆ ਪ੍ਰਾਪਤ ਰੋਜ਼ਗਾਰ ਦੇ ਚਾਹਵਾਨ ਨੌਜਾਵਨ ਸ਼ਾਮਿਲ ਹੋ ਸਕਦੇ ਹਨ।ਉਹਨਾਂ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।