
ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 312 ਉਮੀਦਵਾਰਾਂ ਨੂੰ ਨੌਕਰੀ ਲਈ ਚੁਣਿਆ ਗਿਆ
Thu 14 Feb, 2019 0
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ 4 ਦਿਨਾਂ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ
ਤਰਨ ਤਾਰਨ 14 ਫਰਵਰੀ:
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਮਾਈ ਭਾਗੋ ਕਾਲਜ ਵਿਚ ਲਗਾਏ ਜਾ ਰਹੇ 4 ਦਿਨਾਂ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦਾ ਰਸਮੀਂ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ ਅਤੇ ਨੌਜਵਾਨ ਕਾਂਗਰਸੀ ਆਗੂ ਸ੍ਰੀ ਸੰਦੀਪ ਅਗਨੀਹੋਤਰੀ ਨੇ ਕੀਤਾ। ਇਸ ਮੌਕੇ ‘ਤੇ ਡੀ. ਡੀ. ਪੀ. ਓ. ਦਵਿੰਦਰ ਕੁਮਾਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਭਜੋਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਨਿਰਮਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ ਨੇ ਦੱਸਿਆ ਕਿ 4 ਦਿਨਾਂ ਜ਼ਿਲ੍ਹਾ ਪੱਧਰੀ ਰੋਜ਼ਗਾਰ ਵਿਚ ਮੇਲੇ ਵਿੱਚ ਲੱਗਭੱਗ 63 ਕੰਪਨੀਆਂ ਭਾਗ ਲੈ ਰਹੀਆ ਹਨ।ਇਸ ਦੌਰਾਨ ਮੇਲੇ ਦੌਰਾਨ ਲੱਗਭੱਗ 2290 ਉਮੀਦਵਾਰਾਂ ਦੀ ਚੋਣ ਕਰਨਗੀਆਂ।ਉਹਨਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 461 ਉਮੀਦਵਾਰਾਂ ਨੇ ਭਾਗ ਲਿਆ, ਜਿੰਨਾਂ ਵਿਚੋਂ 312 ਯੋਗ ਉਮੀਦਵਾਰਾਂ ਨੂੰ ਨੌਕਰੀ ਲਈ ਚੁਣਿਆ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਰਾਹੀਂ ਇੰਟਰਵਿਊ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ 15 ਫਰਵਰੀ ਨੂੰ ਹਲਕਾ ਪੱਟੀ, 18 ਫਰਵਰੀ ਨੂੰ ਹਲਕਾ ਖੇਮਕਰਨ ਅਤੇ 21 ਫਰਵਰੀ ਨੂੰ ਹਲਕਾ ਖਡੂਰ ਸਾਹਿਬ ਦੇ ਪ੍ਰਾਰਥੀਆਂ ਲਈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਉਹਨਾਂ ਜ਼ਿਲ੍ਹੇ ਦੇ ਨੌਜਵਾਨਾਂ ਨੰੁ ਅਪੀਲ ਕੀਤੀ ਕਿ ਉਹ ਇਹਨਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਮੌਕੇ ‘ਤੇ ਬੋਲਦਿਆਂ ਕਾਂਗਰਸੀ ਆਗੂ ਸ੍ਰੀ ਸੰਦੀਪ ਅਗਨੀਹੋਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਤਹਿਤ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰਾਜ ਵਿਚ 22 ਫਰਵਰੀ ਤੱਕ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਰੁਜ਼ਗਾਰ ਮੇਲੇ ਲੱਗਣੇ ਲਗਾਤਾਰ ਜਾਰੀ ਰਹਿਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਪੜਾਈ ਪ੍ਰਤੀ ਉਤਸ਼ਾਹਿਤ ਕਰਕੇ ਹੁਨਰਮੰਦ ਬਣਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨੌਕਰੀ ਮਿਲਣ ‘ਤੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਤਾਂ ਜੋ ਉਹ ਭਵਿੱਖ ਵਿੱਚ ਹੋਰ ਤਰੱਕੀ ਕਰ ਸਕਣ।
Comments (0)
Facebook Comments (0)