ਨਸ਼ੀਲੀਆਂ 31O ਗੋਲੀਆਂ ਸਮੇਤ ਇੱਕ ਕਾਬੂ

ਨਸ਼ੀਲੀਆਂ 31O ਗੋਲੀਆਂ ਸਮੇਤ ਇੱਕ ਕਾਬੂ

ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ,

ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਮੁਖੀ ਧਰੁਵ ਦਹੀਆ,ਡੀ ਐੱਸ ਪੀ ਸੁਲੱਖਣ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਭਿੱਖੀਵਿੰਡ ਪੁਲੀਸ ਨੇ ਦੌਰਾਨੇ ਗਸ਼ਤ 310 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੂੰ ਕੀਤਾ ਕਾਬੂ !

ਪੁਲਿਸ ਥਾਣਾ ਭਿੱਖੀਵਿੰਡ ਦੇ ਮੁਖੀ ਐੱਸ ਐੱਚ ਓ ਸੁਖਚੈਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਅਗਵਾਈ ਹੇਠ ਪੁਲਸ ਪਾਰਟੀ ਦੌਰਾਨੇ ਗਸ਼ਤ ਪੱਟੀ ਰੋਡ ਨੂੰ ਜਾ ਰਹੀ ਸੀ,ਅੱਗਿਉਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਪੁਲਿਸ ਪਾਰਟੀ ਨੇ ਘੇਰ ਕੇ ਸ਼ੱਕ ਦੀ ਬਿਨਾਂ ਤੇ ਤਲਾਸ਼ੀ ਲਈ ਤਾਂ ਉਸ ਪਾਸੋਂ 310 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ! ਦੋਸ਼ੀ ਵਿਅਕਤੀ ਨੇ ਆਪਣੀ ਪਹਿਚਾਣ ਸਰਬਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਭਿੱਖੀਵਿੰਡ ਵਜੋਂ ਦੱਸੀ ਜਿਸ ਦੇ ਖਿਲਾਫ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਕੇਸ ਰਜਿਸਟਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ !