ਪੁਲਿਸ ਨੇ 350 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Thu 11 Jul, 2019 0ਤਰਨ ਤਾਰਨ :
ਨਸ਼ਾ ਇੱਕ ਅਜਿਹਾ ਜ਼ਹਿਰੀਲਾ ਤੇ ਨਸ਼ੀਲਾ ਪਦਾਰਥ ਹੁੰਦਾ ਹੈ ਜੋ ਮਨੁਖੀ ਸਿਹਤ ਲਈ ਬੇਹੱਦ ਘਾਤਕ ਹੈ ਇਹ ਦਿਮਾਗ ਦੇ ਨਾੜੀ ਤੰਤਰ ਨੂੰ ਨਸ਼ਟ ਕਰਕੇ ਮਨੁੱਖ ਨੂੰ ਮਾਨਸਿਕ ਤੌਰ ‘ਤੇ ਕਮਜ਼ੋਰ, ਬੁੱਧੀ ਹੀਣ, ਦਿਮਾਗ ਦੀ ਸਰੀਰ ਤੇ ਕੰਟਰੋਲ ਦੀ ਸ਼ਕਤੀ ਘਟਾਉਣ ਦਾ ਕਾਰਣ ਬਣਦਾ ਹੈ। ਸੂਬੇ ‘ਚ ਨਸ਼ੇ ਕਾਰਨ ਆਏ ਦਿਨ ਮੌਤਾਂ ਹੋ ਰਹੀਆਂ ਹਨ।
ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਸਖਤ ਤੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਬੀਤੇ ਦਿਨੀਂ ਪੁਲਿਸ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ ਹੈ। ਇੱਥੇ ਦੇ ਪੱਟੀ ਥਾਣਾ ਸਿਟੀ ਦੀ ਪੁਲਿਸ ਨੇ 350 ਗ੍ਰਾਮ ਹੈਰੋਈਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ASI ਅਤੇ ਡਿਊਟੀ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਪੀਰਾਂ ਸ਼ਾਬ ਦੀ ਜਗ੍ਹਾ ਦੇ ਨਜ਼ਦੀਕ ਨਾਕਾ ਲਾਇਆ ਹੋਇਆ ਸੀ। ਜਿਸ ਦੌਰਾਨ ਸਾਹਮਣੇ ਤੋਂ ਆਉਂਦੇ ਦੋ ਸ਼ੱਕੀ ਵਿਅਕਤੀ ਦਿਖਾਈ ਦਿੱਤੇ ਜਿਨ੍ਹਾਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਗਈ ਤਾਂ ਉਕਤ ਵਿਅਕਤੀਆਂ ਨੇ ਆਪਣਾ ਨਾਮ ਮੰਗਾ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਸੰਦੀਪ ਸਿੰਘ ਸੰਨੀ ਪੁੱਤਰ ਮਨਜੀਤ ਸਿੰਘ ਵਾਸੀ ਵਾਰਡ ਨੰਬਰ ਪੰਜ ਪੱਟੀ ਜਿਨ੍ਹਾਂ ਦੀ ਤਲਾਸ਼ੀ ਲੈਣ ਤੇ ਉਨ੍ਹਾਂ ਕੋਲੋਂ 350 ਗ੍ਰਾਮ ਹੈਰਇਨ ਬਰਾਮਦ ਹੋਈ ਹੈ।
ਜਿਨ੍ਹਾਂ ਤੇ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਇਹ ਅਤੇ ਦਿਲਬਾਗ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਤੋਂ ਪੁੱਛ ਗਿੱਛ ਦੌਰਾਨ ਹੋਰ ਵੀ ਹੈਰੋਇਨ ਬਰਾਮ ਹੋਣ ਦਾ ਖ਼ਦਸ਼ਾ ਹੈ ਕਿਉਂਕਿ ਇਹ ਵੱਡੀ ਮਾਤਰਾ ਵਿੱਚ ਸਮੱਗਲਿੰਗ ਦਾ ਕੰਮ ਕਰਦੇ ਸਨ ।
Comments (0)
Facebook Comments (0)