
ਅੰਮ੍ਰਿਤਸਰ ਦੇ ਲਾਰੈਂਸ ਰੋਡ ‘ਤੇ ਅੱਗ ਨਾਲ 4 ਦੁਕਾਨਾਂ ਸੜ੍ਹ ਕੇ ਸੁਆਹ
Tue 25 Jun, 2019 0
ਅੰਮ੍ਰਿਤਸਰ ਦੇ ਲਾਰੈਂਸ ਰੋਡ ‘ਤੇ ਇੱਕ ਇਮਾਰਤ ਨੂੰ ਅਚਾਨਕ ਅੱਗ ਲੱਗ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੰਨੀ ਜਿਆਦਾ ਭਿਆਨਕ ਸੀ ਕਿ ਇਸ ਅੱਗ ਨਾਲ 4 ਦੁਕਾਨਾਂ ਸੜ੍ਹ ਕੇ ਸੁਆਹ ਹੋ ਗਈਆਂ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਹ ਹਾਦਸਾ ਬਿਲਡਿੰਗ ਵਿੱਚ ਬਣੇ ਇਕ ਆਫਿਸ ਦੇ ਏ.ਸੀ. ਨੂੰ ਆਨ ਕਰਨ ਸਮੇਂ ਵਾਪਰਿਆ । ਜਦੋਂ ਏ.ਸੀ ਨੂੰ ਆਨ ਕੀਤਾ ਗਿਆ ਤਾਂ ਅਚਾਨਕ ਹੋਏ ਸ਼ਾਰਟ ਸਰਕਿਟ ਨਾਲ ਅੱਗ ਲੱਗ ਗਈ ।
Home News Latest news ਅੰਮ੍ਰਿਤਸਰ ‘ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, 4 ਦੁਕਾਨਾਂ ਸੜ੍ਹ ਕੇ ਹੋਈਆਂ ਸੁਆਹ
ਅੰਮ੍ਰਿਤਸਰ ‘ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, 4 ਦੁਕਾਨਾਂ ਸੜ੍ਹ ਕੇ ਹੋਈਆਂ ਸੁਆਹ
Jun 25, 2019 4:06 Pm
Amritsar Building Fire Incident : ਅੰਮ੍ਰਿਤਸਰ : ਗਰਮੀਆਂ ਦੇ ਮੌਸਮ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਅੰਮ੍ਰਿਤਸਰ ਦੇ ਲਾਰੈਂਸ ਰੋਡ ‘ਤੇ ਇੱਕ ਇਮਾਰਤ ਨੂੰ ਅਚਾਨਕ ਅੱਗ ਲੱਗ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੰਨੀ ਜਿਆਦਾ ਭਿਆਨਕ ਸੀ ਕਿ ਇਸ ਅੱਗ ਨਾਲ 4 ਦੁਕਾਨਾਂ ਸੜ੍ਹ ਕੇ ਸੁਆਹ ਹੋ ਗਈਆਂ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਹ ਹਾਦਸਾ ਬਿਲਡਿੰਗ ਵਿੱਚ ਬਣੇ ਇਕ ਆਫਿਸ ਦੇ ਏ.ਸੀ. ਨੂੰ ਆਨ ਕਰਨ ਸਮੇਂ ਵਾਪਰਿਆ । ਜਦੋਂ ਏ.ਸੀ ਨੂੰ ਆਨ ਕੀਤਾ ਗਿਆ ਤਾਂ ਅਚਾਨਕ ਹੋਏ ਸ਼ਾਰਟ ਸਰਕਿਟ ਨਾਲ ਅੱਗ ਲੱਗ ਗਈ ।
Amritsar Building Fire Incident
ਇਸ ਅੱਗ ਨੇ ਵੇਖਦੇ ਹੀ ਵੇਖਦੇ ਪੂਰੀ ਇਮਾਰਤ ਦੇ ਸਮੇਤ 4 ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਅੱਗ ਲੱਗਣ ਦੇ ਬਾਅਦ ਤੁਰੰਤ ਹੀ ਇਸ ਦੀ ਸੂਚਨਾ ਫ਼ਾਇਰ ਬ੍ਰਿਗੇਡ ਨੂੰ ਦਿੱਤੀ ਗਈ । ਇਸ ਮਾਮਲੇ ਵਿੱਚ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ । ਪਰ ਜਦੋਂ ਤੱਕ ਇਸ ਅੱਗ ‘ਤੇ ਕਾਬੂ ਪਾਇਆ ਗਿਆ ਉਦੋਂ ਤੱਕ ਲੱਖਾਂ ਦਾ ਨੁਕਸਾਨ ਹੋ ਚੁੱਕਿਆ ਸੀ । ਇਸ ਮਾਮਲੇ ਵਿੱਚ ਲੋਕਾਂ ਨੇ ਫਾਇਰ ਬ੍ਰਿਗੇਡ ‘ਤੇ ਦੇਰੀ ਨਾਲ ਆਉਣ ਦਾ ਇਲਜ਼ਾਮ ਲਗਾਇਆ ਹੈ । ਉਥੇ ਹੀ ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ।
ਦੱਸ ਦੇਈਏ ਕਿ ਬੀਤੇ ਦਿਨ ਪਹਿਲਾਂ ਅਜਿਹਾ ਇੱਕ ਮਾਮਲਾ ਹੁਸ਼ਿਆਰਪੁਰ ਵਿੱਚ ਵੀ ਦੇਖਣ ਨੂੰ ਮਿਲਿਆ ਸੀ, ਜਿੱਥੇ ਹੁਸ਼ਿਆਰਪੁਰ ਦੇ ਟਾਂਡਾ ਚੌਕ ਵਿੱਚ ਸਥਿਤ ਇਕ ਬੇਕਰੀ ਨੂੰ ਅਚਾਨਕ ਅੱਗ ਲੱਗ ਗਈ ਸੀ । ਇਹ ਅੱਗ ਇੰਨੀ ਜਿਆਦਾ ਭਿਆਨਕ ਸੀ ਕਿ ਇਸ ਵਿੱਚ ਬੇਕਰੀ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ ।
ਦੱਸ ਦੇਈਏ ਕਿ ਬੀਤੇ ਦਿਨ ਪਹਿਲਾਂ ਅਜਿਹਾ ਇੱਕ ਮਾਮਲਾ ਹੁਸ਼ਿਆਰਪੁਰ ਵਿੱਚ ਵੀ ਦੇਖਣ ਨੂੰ ਮਿਲਿਆ ਸੀ, ਜਿੱਥੇ ਹੁਸ਼ਿਆਰਪੁਰ ਦੇ ਟਾਂਡਾ ਚੌਕ ਵਿੱਚ ਸਥਿਤ ਇਕ ਬੇਕਰੀ ਨੂੰ ਅਚਾਨਕ ਅੱਗ ਲੱਗ ਗਈ ਸੀ । ਇਹ ਅੱਗ ਇੰਨੀ ਜਿਆਦਾ ਭਿਆਨਕ ਸੀ ਕਿ ਇਸ ਵਿੱਚ ਬੇਕਰੀ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ ।
Comments (0)
Facebook Comments (0)