ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਮਿਤੀ 13 ਅਗਸਤ 2019 ਤੋਂ-ਡਿਪਟੀ ਡਾਇਰੈਕਟਰ ਡੇਅਰੀ 26 ਜੁਲਾਈ ਨੂੰ ਸਵੇਰੇ 10 ਵਜੇ ਹੋਵੇਗੀ ਕੌਂਸਲਿੰਗ

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ  4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਮਿਤੀ 13 ਅਗਸਤ 2019 ਤੋਂ-ਡਿਪਟੀ ਡਾਇਰੈਕਟਰ ਡੇਅਰੀ  26 ਜੁਲਾਈ  ਨੂੰ ਸਵੇਰੇ 10 ਵਜੇ ਹੋਵੇਗੀ ਕੌਂਸਲਿੰਗ

ਤਰਨ ਤਾਰਨ, 16 ਜੁਲਾਈ 2019:

ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਮਿਤੀ 13 ਅਗਸਤ 2019 ਤੋ 12 ਸਤੰਬਰ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਰਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਸ੍ਰੀ ਕਸ਼ਮੀਰ ਸਿੰਘ ਗੁਰਾਇਆ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪਂੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸ਼ੂ ਰੱਖੇ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਉਹਨਾਂ ਦੱਸਿਆ ਕਿ ਡੇਅਰੀ ਫਾਰਮਾਂ ਨੂੰ ਕੁਸਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਰਾ ਵੱਲੋ ਪਸੂਆ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪ੍ਰਦਾਰਥ ਤਿਆਰ ਕਰਨ ਦੀ  ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈੱਡਾ ਦੀ ਉਸਾਰੀ ਦੁੱੱਧ ਚੁਆਈ ਮਸ਼ੀਨਾ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀ ਕਰਨ ਲਈ ਲੋੜੀਂਦੀਆ ਤਕਨੀਕਾਂ ਅਤੇ ਸਬਸਿਡੀਆ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਉਹਨਾਂ ਦੱਸਿਆ ਕਿ ਇਸ ਸਬੰਧੀ ਕੌਂਸਲਿੰਗ ਮਿਤੀ 26 ਜੁਲਾਈ 2019 ਨੂੰ ਸਵੇਰੇ 10-00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮਿ੍ਰਤਸਰ ਵਿਖੇ ਰੱਖੀ ਗਈ ਹੈ। ਉਹਨਾਂ ਦੱਸਿਆ ਕਿ 26 ਜੁਲਾਈ ਤੋਂ ਪਹਿਲਾ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕੀਤੇ ਜਾ ਸਕਦੇ ਹਨ।ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਫੀਸ ਹੋਵੇਗੀ। ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰਬਰ 01852 223093 ਤੇ ਸੰਪਰਕ ਕੀਤਾ ਜਾ ਸਕਦਾ ਹੈ।