ਸੇਵਾ ਕੇਂਦਰ ਦਾ ਮੁਲਾਜ਼ਮ ਮੌਤ ਸਰਟੀਫਿਕੇਟ ਬਣਾਉਣ ਬਦਲੇ 4000 ਰਿਸ਼ਵਤ ਲੈਂਦਾ ਕਾਬੂ
Thu 28 Mar, 2019 0ਹੁਸ਼ਿਆਰਪੁਰ :
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾ ਕੇਂਦਰ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਹੈਲਪ ਡੈਸਕ ਓਪਰੇਟਰ ਕੋਮਲਪ੍ਰੀਤ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਦੇ ਏਜੰਟ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਹੈ। ਓਪਰੇਟਰ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਪਿੰਡ ਹਲੂਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਾਉਣ ਦੇ ਇਵਜ ਵਿਚ ਉਕਤ ਓਪਰੇਟਰ ਅਤੇ ਉਸ ਦੇ ਏਜੰਟ ਜਸਵਿੰਦਰ ਸਿੰਘ ਵੱਲੋਂ 4000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਓਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਉਕਤ ਦੋਹਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Comments (0)
Facebook Comments (0)