ਬਾਰਿਸ਼ ਨੇ ਪਿਛਲੇ 49 ਸਾਲਾਂ ਦਾ ਰਿਕਾਰਡ ਤੋੜ ਦਿਤਾ
Fri 8 Feb, 2019 0ਚੰਡੀਗੜ੍ਹ: ਬਾਰਿਸ਼ ਨੇ ਪਿਛਲੇ 49 ਸਾਲਾਂ ਦਾ ਰਿਕਾਰਡ ਤੋੜ ਦਿਤਾ ਹੈ। ਬੀਤੇ ਸਾਲਾਂ ਦੇ ਮੁਕਾਬਲੇ ਇਸ ਮਹੀਨੇ ਨੇ ਸੱਭ ਤੋਂ ਜ਼ਿਆਦਾ ਬਾਰਿਸ਼ ਹੋਈ ਹੈ। ਬਾਰਿਸ਼ ਕਾਰਨ ਫਰਵਰੀ ਦਾ ਮਹੀਨਾ ਕੰਬਾਉਣ ਵਾਲਾ ਰਿਹਾ। ਪੰਜਾਬ ਵਿਚ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਬੇਮੌਸਮੇ ਮੀਂਹ ਨਾਲ ਫਸਲਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਸਰਕਾਰੀ ਅੰਕੜਿਆਂ ਮੁਤਾਬਕ 1970 ਮਗਰੋਂ ਪਹਿਲੀ ਵਾਰ ਫਰਵਰੀ ਵਿਚ ਇੰਨਾ ਮੀਂਹ ਪਿਆ ਹੈ।
Crop
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਨੇ ਕਿਹਾ ਹੈ ਕਿ ਫਰਵਰੀ ਦੇ ਪਹਿਲੇ ਹਫਤੇ 43.4 ਮਿਲੀਮੀਟਰ ਬਾਰਸ਼ ਹੋਈ ਹੈ। ਉਨ੍ਹਾਂ ਕਿਹਾ ਹੈ ਕਿ ਕੱਲ੍ਹ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਉਧਰ, ਖੇਤੀ ਮਾਹਿਰਾਂ ਦੀ ਮੰਨੀਏ ਤਾਂ ਮੀਂਹ ਕਣਕ ਦੀ ਫਸਲ ਲਈ ਲਾਹਵੰਦ ਹੋਏਗਾ ਪਰ ਸਬਜ਼ੀਆਂ ਦੀ ਫਸਲ ਨੂੰ ਨੁਕਸਾਨ ਪਹੁੰਚੇਗਾ। ਉਨ੍ਹਾਂ ਕਿਹਾ ਕਿ ਜੇਕਰ ਹੋਰ ਮੀਂਹ ਪੈਂਦਾ ਹੈ ਤਾਂ ਖੇਤਾਂ ਵਿਚ ਪਾਣੀ ਖੜ੍ਹ ਸਕਦਾ ਹੈ।
ਇਸ ਨਾਲ ਫਸਲਾਂ ਬਰਬਾਦ ਹੋਣਗੀਆਂ। ਇਸ ਤੋਂ ਇਲਾਵਾ ਨਵੇਂ ਤੇ ਪਾਣੀ ਘੱਟ ਸੋਖਣ ਵਾਲੇ ਖੇਤਾਂ ਵਿਚ ਫਸਲਾਂ ਨੂੰ ਨੁਕਸਾਨ ਪੁੱਜਾ ਹੈ। ਜਲੰਧਰ ਤੋਂ ਮਿਲੀ ਰਿਪੋਰਟ ਮੁਤਾਬਕ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਬੀਤੀ ਦੇਰ ਰਾਤ ਗੜ੍ਹੇ ਵੀ ਪਏ। ਅੱਜ ਦਿਨ ਵੇਲੇ ਵੀ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ ਰੱਖੇ। ਸੂਤਰਾਂ ਅਨੁਸਾਰ ਕਣਕਾਂ ਵਿਚ ਪਾਣੀ ਖੜ੍ਹਾ ਹੋ ਗਿਆ ਹੈ।
ਇਸ ਨਾਲ ਕਾਫੀ ਨੁਕਸਾਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਕਾਫੀ ਨੁਕਸਾਨ ਹੋਰ ਹੋਵੇਗਾ। ਦੁਆਬਾ ਵਿਚ ਕਣਕ ਤੋਂ ਇਲਾਵਾ ਆਲੂ ਦੀ ਫਸਲ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਸਬਜ਼ੀਆਂ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਵੀ ਖਰਾਬ ਹੋ ਗਿਆ। ਕਿਸਾਨਾਂ ਨੇ ਫਸਲਾਂ ਦੇ ਖਰਾਬੇ ਦਾ ਸਰਕਾਰ ਤੋਂ ਮੁਆਵਜ਼ਾ ਮੰਗਿਆ ਹੈ।
Comments (0)
Facebook Comments (0)