ਜਨਰਲ ਅਬਜ਼ਰਬਰ ਦੀ ਹਾਜ਼ਰੀ ਵਿਚ ਪੋਲਿੰਗ ਸਟਾਫ ਦੀ ਦੂਜੀ ਰੈਡੇਮਾਈਜੇਸ਼ਨ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ 5 ਮਈ- ਜ਼ਿਲ੍ਹਾ ਚੋਣ ਅਫ਼ਸਰ

ਜਨਰਲ ਅਬਜ਼ਰਬਰ ਦੀ ਹਾਜ਼ਰੀ ਵਿਚ ਪੋਲਿੰਗ ਸਟਾਫ ਦੀ ਦੂਜੀ ਰੈਡੇਮਾਈਜੇਸ਼ਨ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ 5 ਮਈ- ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 1 ਮਈ : 

ਲੋਕ ਸਭਾ ਚੋਣਾਂ ਕਰਵਾਉਣ ਲਈ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਸਟਾਫ ਦੀ ਅੱਜ ਦੂਜੀ ਰੈਂਡੇਮਾਈਜੇਸ਼ਨ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਜਨਰਲ ਚੋਣ ਨਿਗਰਾਨ ਸ੍ਰੀ ਵਿਸ਼ਾਲ ਸੋਲੰਕੀ ਆਈ. ਏ. ਐਸ. ਦੀ ਹਾਜ਼ਰੀ ਵਿਚ ਜ਼ਿਲਾ ਚੋਣ ਅਫ਼ਸਰ ਸ੍ਰੀ ਪਰਦੀਪ ਕੁਮਾਰ ਦੀ ਦੇਖ-ਰੇਖ ਹੇਠ ਹੋਈ। ਚੋਣ ਕਮਿਸ਼ਨ ਦੇ ਪੋਰਟਲ ‘ਤੇ ਸਟਾਫ ਦੀ ਵਿਧਾਨ ਸਭਾ ਹਲਕਿਆਂ ਵਿੱਚ ਵੰਡ ਕੀਤੀ ਗਈ ਹੈ।  ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ 878 ਪੋਲਿੰਗ ਬੂਥ ਬਣਾਏ ਜਾਣੇ ਹਨ ਅਤੇ ਪੋਲਿੰਗ ਸਟਾਫ ਨੂੰ ਸਿਖਲਾਈ ਦੇਣ ਦੀ ਪ੍ਰਕ੍ਰਿਆ ਵੀ ਨਾਲੋ ਨਾਲ ਚੱਲ ਰਹੀ ਹੈ।ਉਹਨਾਂ ਦੱਸਿਆ ਕਿ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ 5 ਮਈ, ਤੀਜੀ ਰਿਹਰਸਲ 12 ਮਈ ਅਤੇ ਫਾਈਨਲ ਰਿਹਰਸਲ 18 ਮਈ ਨੰੁ ਹੋਵੇਗੀ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪੋੋਲਿੰਗ ਸਟਾਫ਼ ਦੀ ਰਿਹਰਸਲ ਮਾਈ ਭਾਗੋ ਨਰਸਿੰਗ ਕਾਲਜ, ਖੇਮਕਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟਾਫ਼ ਦੀ ਰਿਹਰਸਲ ਪੋਲੀਟੈਕਨਿਕ ਕਾਲਜ ਭਿੱਖੀਵਿੰਡ, ਵਿਧਾਨ ਸਭਾ ਹਲਕਾ ਪੱਟੀ ਦੇ ਪੋਲਿੰਗ ਸਟਾਫ਼ ਦੀ ਰਿਹਰਸਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਅਤੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟਾਫ਼ ਦੀ ਰਿਹਰਸਲ ਗੂਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਕਰਵਾਈ ਜਾਵੇਗੀ।  ਇਸ ਮੌਕੇ ਜਨਰਲ ਚੋਣ ਨਿਗਰਾਨ ਸ੍ਰੀ ਵਿਸ਼ਾਲ ਸੋਲੰਕੀ ਨੇ ਕਿਹਾ ਕਿ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਸ਼ਿਕਾਇਤ ਲਈ ਕੋਈ ਵੀ ਨਾਗਰਿਕ ਉਨਾਂ ਦੇ ਮੋਬਾਇਲ ਨੰਬਰ 062806-25307 ਜਾਂ ਉਨਾਂ ਦੇ ਦਫ਼ਤਰ ਦੇ ਨੰਬਰ 01852- 230500 ਤੇ ਜਾਂ ਉਨਾਂ ਦੀ ਈਮੇਲ ਆਈ. ਡੀ. general_observer_ks@yahoo.com  ‘ਤੇ ਸੰਪਰਕ ਕਰ ਸਕਦਾ ਹੈ।