ਕਰਤਾਰਪੁਰ ‘ਚ ਖੁਦਾਈ ਦੌਰਾਨ ਮਿਲਿਆ 500 ਸਾਲ ਪੁਰਾਣਾ ਖੂਹ

ਕਰਤਾਰਪੁਰ ‘ਚ ਖੁਦਾਈ ਦੌਰਾਨ ਮਿਲਿਆ 500 ਸਾਲ ਪੁਰਾਣਾ ਖੂਹ

ਲਾਹੌਰ:

ਪਾਕਿਸਤਾਨ ਦੇ ਲਾਹੌਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਰਤਾਰਪੁਰ ਦੇ ਗੁਰਦੁਆਰਾ ਡੇਰਾ ਸਾਹਿਬ ਦੇ ਨੇੜੇ ਖੁਦਾਈ ਦਾ ਕੰਮ ਚੱਲ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ, ਖੁਦਾਈ ਦੇ ਦੌਰਾਨ 500 ਸਾਲ ਪੁਰਾਣਾ ਖੂਹ ਮਿਲਿਆ ਹੈ ਤੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਹ ਖੂਹ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਹੈ। ਇਹ ਖੂਹ ਪੁਰਾਤਨ ਨਾਨਕਸ਼ਾਹੀ ਇੱਟਾਂ ਨਾਲ ਬਣਿਆ ਹੋਇਆ ਹੈ। ਗੁਰਦੁਆਰੇ ਦੇ ਗ੍ਰੰਥੀ ਗੋਬਿੰਦ ਸਿੰਘ ਨੇ ਦੱਸਿਆ ਕਿ ਲਗਭੱਗ 20 ਫੁੱਟ ਡੂੰਘੇ ਇਸ ਖੂਹ ਨੂੰ ਫਿਰ ਤੋਂ ਚਾਲੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੂਹ ਵਿਚੋਂ ਜਾ ਪਾਣੀ ਮਿਲਿਆ ਹੈ ਉਹ ਪੂਰੀ ਤਰ੍ਹਾਂ ਨਾਲ ਬੈਕਟੀਰੀਆ ਮੁਕਤ ਹੈ ਤੇ ਉਸ ਵਿਚ ਜ਼ਖ਼ਮਾਂ ਨੂੰ ਭਰਨ ਤੇ ਰੋਗਾਂ ਨੂੰ ਦੂਰ ਕਰਨ ਦੇ ਗੁਣ ਪਾਏ ਗਏ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਉਸ ਖੂਹ ਦਾ ਮਿੱਠਾ ਪਾਣੀ ਪ੍ਰਸ਼ਾਦ ਦੇ ਤੌਰ ’ਤੇ ਦਿਤਾ ਜਾਵੇਗਾ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਭਾਰਤ ਤੋਂ ਆਉਣ ਵਾਲੇ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਇਹ ਖੂਹ ਖਿੱਚ ਦਾ ਕੇਂਦਰ ਬਣੇਗਾ।