ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਜਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਏ ਲੇਖ ਲਿਖਣ ਦੇ ਮੁਕਾਬਲੇ
Tue 16 Apr, 2019 0ਤਰਨ ਤਾਰਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੇ ਆਦੇਸ਼ਾ ਅਨੁਸਾਰ ਅੱਜ ਜਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਵਿਚ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।ਇਸ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਸਰਕਾਰੀ ਹਾਈ ਸਕੂਲ ਪੰਜਵੜ ਵਿਖੇ ਕਰਵਾਇਆ ਗਿਆ।ਇਸ ਦੌਰਾਣ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਲੇਖ ਲਿਖੇ। ਇਸ ਸਮਾਗਮ ਵਿਚ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀ ਹਰਪਾਲ ਸਿੰਘ ਸੰਧਾਵਾਲੀਆਂ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।ਇਸ ਮੁਕਾਬਲੇ ਦੌਰਾਨ ਪਹਿਲੀਆਂ 3 ਪੁਜੀਸ਼ਨਾਂ ਗੁਰਕ੍ਰਿਪਾਲ ਕੌਰ ਜਮਾਤ ਨੌਵੀ ਏ ਪਹਿਲਾ ਸਥਾਨ, ਮਨਪ੍ਰੀਤ ਕੌਰ ਜਮਾਤ ਨੌਵੀ ਏ ਦੂਸਰਾ ਸਥਾਨ ਅਤੇ ਗੁਰਅਵਤਾਰ ਸਿੰਘ ਜਮਾਤ ਦਸਵੀ ਏ ਤੀਸਰਾ ਸਥਾਨ ਲੈਣ ਵਾਲੇ ਵਿਦਿਆਰਥੀਆਂ ਨੂੰ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀ ਹਰਪਾਲ ਸਿੰਘ ਸੰਧਾਵਾਲੀਆਂ ਅਤੇ ਸਰਕਾਰੀ ਹਾਈ ਸਕੂਲ ਪੰਜਵੜ ਦੇ ਹੈਡਮਿਸਟ੍ਰੈਸ ਸ਼੍ਰੀਮਤੀ ਜੀਤ ਕੌਰ ਦੀ ਅਗਵਾਈ ਹੇਠ ਇਨਾਮ ਦਿੱਤੇ ਗਏ। ਇਸ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ ਅਤੇ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਅਤੇ ਉਸ ਉਪਰ ਚੱਲਣ ਦੀ ਪ੍ਰੇਰਨਾ ਦਿੱਤੀ ਗਈ।ਇਸ ਦੌਰਾਨ ਸ਼੍ਰੀ ਵਿਕਰਮਜੀਤ ਸਿੰਘ ਬੀ.ਐਮ., ਸ਼੍ਰੀ ਪਰਮਜੀਤ ਸਿੰਘ ਬੀ.ਐਮ. ਤੋ ਇਲਾਵਾ ਸਕੂਲ ਦਾ ਸਟਾਫ ਅਤੇ ਹੋਰ ਵਿਅਕਤੀ ਵੀ ਸ਼ਾਮਿਲ ਸਨ।
Comments (0)
Facebook Comments (0)