ਪਹਿਲੇ ਪਾਤਸ਼ਾਹ ਦੇ 550 ਸਾਲਾਂ ਗੁਰਪੂਰਬ ਨੂੰ ਸਮਰਪਿਤ ਧਾਰਮਿਕ ਸਮਾਗਮ 8 ਨੂੰ

ਪਹਿਲੇ ਪਾਤਸ਼ਾਹ ਦੇ 550 ਸਾਲਾਂ ਗੁਰਪੂਰਬ ਨੂੰ ਸਮਰਪਿਤ ਧਾਰਮਿਕ ਸਮਾਗਮ 8 ਨੂੰ

ਭਿੱਖੀਵਿੰਡ 29 ਮਾਰਚ (ਹਰਜਿੰਦਰ ਸਿੰਘ ਗੋਲ੍ਹਣ)-

ਸਿੱਖ ਕੌਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੂਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਸੈਕਰਡ ਸੋਲਜ ਕਾਨਵੈਂਟ ਸਕੂਲ ਪਿੰਡ ਕਾਲੇ ਵਿਖੇ 8 ਅਪ੍ਰੈਲ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਕੂਲ ਚੇਅਰਮੈਂਨ ਕੰਧਾਲ ਸਿੰਘ ਬਾਠ ਨੇ ਦਿੰਦਿਆਂ ਕਿਹਾ ਕਿ ਸਮਾਗਮ
ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿੱਖੀਵਿੰਡ, ਬੀਬੀ ਕੌਲ਼ਾ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਪਹੰੁਚ ਕੇ ਹਾਜਰੀ ਭਰਨਗੇ, ਉਥੇ ਦਮਦਮੀ ਟਕਸਾਲ ਦੇ ਕਥਾਵਾਚਕ ਭਾਈ ਸੁਖਚੈਨ ਸਿੰਘ, ਰਾਗੀ ਜਥਾ ਭਾਈ ਮਨਜੀਤ ਸਿੰਘ ਭਿੱਖੀਵਿੰਡ, ਭਾਈ ਰਣਧੀਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ ਆਦਿ ਕਥਾਵਾਚਕ, ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸੰਗਤਾਂ ਦੀ ਸੇਵਾ ਲਈ ਗੁਰੂ ਦਾ ਲੰਗਰ ਵੀ ਅਤੁੱਟ ਵਰਤੇਗਾ।