ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 551 ਕਲੰਡਰ ਜਾਰੀ
Sat 9 Mar, 2019 0ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 551 ਕਲੰਡਰ ਜਾਰੀ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਲੰਡਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।
Gobind Singh Longowal
ਮੀਟਿੰਗ ਵਿਚ ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਇਸ ਕਲੰਡਰ ਅਨੁਸਾਰ ਇਤਿਹਾਸਕ ਅਤੇ ਧਾਰਮਿਕ ਦਿਵਸ ਮਨਾਉਣ। ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਤੋਂ ਮੰਗ ਕੀਤੀ ਕਿ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਇਕ ਮੰਚ ‘ਤੇ ਇਕੱਠੀਆਂ ਹੋ ਕੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ।
Comments (0)
Facebook Comments (0)