ਤਰਨ ਤਾਰਨ, 13 ਮਾਰਚ 2019 :ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇ-ਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਤੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਤੇ ਹਾਜ਼ਰ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ ਪ੍ਰਚਾਰ ਸਮੱਗਰੀ ਜਿਵੇਂ ਕਿ ਪੈਂਫਲਿਟ, ਪੋਸਟਰ, ਬੈਨਰ ਜਾਂ ਇਸ਼ਤਿਹਾਰ ਆਦਿ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲਾ ਚੋਣ ਅਫ਼ਸਰ-ਕਮ-ਜ਼ਿਲਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ।
ਉਨਾਂ ਇਹ ਵੀ ਕਿਹਾ ਕਿ ਕਿਸੇ ਵੀ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਛਾਪੀ ਜਾਵੇਗੀ। ਉਨਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਹੋ ਸਕਦੀਆਂ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ-ਵੱਖ ਪ੍ਰਿਟਿੰਗ ਪ੍ਰੈਸਾਂ ਦੇ ਮਾਲਕ ਅਤੇ ਨੁਮਾਇੰਦੇ ਹਾਜ਼ਰ ਸਨ।
--------------
çøåð Ç÷ñÅ ñ¯Õ ÿêðÕ ÁëÃð, åðé åÅðé
·ÇêÌ¿Çà¿× êÌ˵à îÅñÕ Ú¯ä êÌÚÅð ñÂÆ ÛêÅÂÆ ÜÅä òÅñÆ Ãîµ×ðÆ Ãì³èÆ ÔçÅÇÂå» çÆ Ç¿é-Çì¿é êÅñäÅ ïÕÆéÆ ìäÅÀ°ä-Ç÷ñÅ Ú¯ä ÁøÃð
·À°ñ¿ØäÅ Õðé òÅñ¶ ÛÅêÕ» ù Ô¯ ÃÕçÅ ÔË F îÔÆé¶ çÆ ÕËç å¶ Ü°ðîÅéÅ
·ñ¯Õ ÃíÅ Ú¯ä» ç¶ îµç¶-é÷ð ÇêÌ¿Çà¿× êÌËà îÅñÕ» ù ÔçÅÇÂå» ÜÅðÆ
·Ç÷ñÅ Ú¯ä ÁøÃð òµñ¯º Ç÷ñ¶ çÆÁ» Ãî±Ô ÇêÌ¿Çà¿× êÌ˵û ç¶ îÅñÕ» éÅñ îÆÇà¿×
Comments (0)
Facebook Comments (0)