ਪਿੰਡ ਭੁੱਸੇ ਵਿਖੇ ਕਰਵਾਏ ਗਏ ਨਸ਼ਾ ਰੋਕੂ ਜਾਗਰੂਕਤਾ ਪ੍ਰੋਗਰਾਮ ਦੌਰਾਨ ਦੇ 64 ਨੌਜਵਾਨ ਸਵੈ-ਇਛੱੁਕ ਤੌਰ ‘ਤੇ ਨਸ਼ਾ ਛੱਡ ਕੇ ਆਪਣਾ ਇਲਾਜ ਕਰਵਾਉਣ ਲਈ ਆਏ ਸਾਹਮਣੇ

ਪਿੰਡ ਭੁੱਸੇ ਵਿਖੇ ਕਰਵਾਏ ਗਏ ਨਸ਼ਾ ਰੋਕੂ ਜਾਗਰੂਕਤਾ ਪ੍ਰੋਗਰਾਮ ਦੌਰਾਨ ਦੇ 64 ਨੌਜਵਾਨ ਸਵੈ-ਇਛੱੁਕ ਤੌਰ ‘ਤੇ ਨਸ਼ਾ ਛੱਡ ਕੇ ਆਪਣਾ ਇਲਾਜ ਕਰਵਾਉਣ ਲਈ ਆਏ ਸਾਹਮਣੇ

ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਦ੍ਰਿੜ ਸੰਕਲਪ- ਡਾ. ਧਰਮਬੀਰ ਅਗਨੀਹੋਤਰੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ “ਓਟ” ਕੇਂਦਰਾਂ ਰਾਹੀਂ ਕੀਤਾ ਜਾ ਰਿਹਾ ਹੈ ਮੁਫਤ ਇਲਾਜ-ਡਿਪਟੀ ਕਮਿਸ਼ਨਰ 

ਤਰਨਤਾਰਨ, 4 ਜੂਨ 2019 :

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਭੁੱਸੇ ਵਿੱਚ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਵਿੱਚ ਕਰਵਾਏ ਗਏ ਨਸ਼ਾ ਰੋਕੂ ਜਾਗਰੂਕਤਾ ਪ੍ਰੋਗਰਾਮ ਦੌਰਾਨ ਦੇ 64 ਨੌਜਵਾਨ ਸਵੈ-ਇਛੱੁਕ ਤੌਰ ‘ਤੇ ਨਸ਼ਾ ਛੱਡ ਕੇ ਆਪਣਾ ਇਲਾਜ ਕਰਵਾਉਣ ਲਈ ਸਾਹਮਣੇ ਆਏ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਦ੍ਰਿੜ ਸੰਕਲਪ ਹੈ।ਉਹਨਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਵਿੱਡੀ ਗਈ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਅੱਜ ਸਾਰੇ ਪਿੰਡ ਵਾਸੀ ਨਸ਼ੇ ਦੇ ਖਾਤਮੇ ਲਈ ਇੱਕ-ਜੁੱਟ ਹੋਏ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਚੰਗੀ ਸਿਹਤ ਤੇ ਚੰਗੀ ਸੋਚ ਨੂੰ ਅਪਣਾਉਣ ਲਈ ਨਕਲੀ ਦੁੱਧ, ਨਕਲੀ ਦਵਾਈਆਂ, ਕੀਟਨਾਸ਼ਕ ਅਤੇ ਹੋਰ ਮਿਲਾਵਟੀ ਵਸਤੂਆਂ ਵੇਚਣ ਵਾਲਿਆਂ ਵਿਰੱੁਧ ਸ਼ਿਕੰਜਾ ਕਸਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।    

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਆਮ ਲੋਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਪ੍ਰੇਰਣਾ ਸਦਕਾ ਅੱਜ ਆਪਣੀ ਇੱਛਾ ਅਨੁਸਾਰ ਨਸ਼ਾ ਮੁਕਤੀ ਲਈ ਅੱਗੇ ਆ ਰਹੇ ਹਨ। ਉੁਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹਨਾਂ ਨੌਜਵਾਨਾਂ ਦਾ ਸਰਕਾਰ ਵੱਲੋਂ ਚਲਾਏ ਜਾ ਰਹੇ “ਓਟ” ਕੇਂਦਰਾਂ ਰਾਹੀਂ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਇਹਨਾਂ ਨੌਜਵਾਨਾਂ ਨੂੰ ਮੁੜ-ਬਸੇਵਾ ਕੇਂਦਰਾਂ ਵਿੱਚ ਸਿਖਲਾਈ ਦੇ ਕੇ ਢੁਕਵਾਂ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।

ਉਹਨਾਂ ਕਿਹਾ ਇਸ ਮਕਦਸ ਲਈ ਸਬ-ਡਵੀਜ਼ਨ ਮਿਸ਼ਨ ਟੀਮ ਦੀ ਅਗਵਾਈ ਅਨੁਸਾਰ ਪਿੰਡ ਵਾਸੀਆਂ ਅਤੇ ਮੋਹਤਬਰ ਨੌਜਵਾਨਾਂ ਦੀ ਟੀਮਾਂ ਪਿੰਡਾਂ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਸ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਸੌਦਾਗਰਾਂ ਖਿਲਾਫ਼ ਵੀ ਸਖਤ ਕਾਰਵਾਈ ਕੀਤੀ  ਰਹੀ ਹੈ।