ਘਰ-ਘਰ ਰੁਜ਼ਗਾਰ ਸਕੀਮ ਤਹਿਤ ਡੀਸੀ ਨੇ 8 ਲੜਕੀਆਂ ਨੂੰ ਸੌਂਪੇ ਨਿਯੁਕਤੀ ਪੱਤਰ
Wed 2 Jan, 2019 0ਮਾਨਸਾ, 2 ਜਨਵਰੀ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਦੇ ਉਦੇਸ਼ ਤਹਿਤ ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਕਾਰੋਬਾਰੀ ਬਿਊਰੋ ਦਫ਼ਤਰ ਮਾਨਸਾ ਦੀ ਇਮਾਰਤ ਵਿਖੇ 31 ਦਸੰਬਰ 2018 ਨੂੰ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਲੂੰਬਾ ਕੰਪਨੀ ਵੱਲੋਂ ਨੌਕਰੀ ਲਈ 8 ਲੜਕੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਵੱਲੋਂ ਅੱਜ ਨਵੇਂ ਸਾਲ ਮੌਕੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਤਹਿਤ ਰੁਜ਼ਗਾਰ ਮੇਲੇ ਲਗਾ ਕੇ ਬੇਰੁਜ਼ਗਾਰਾਂ ਨੂੰ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰ ਘਰ ਰੁਜ਼ਗਾਰ ਸਕੀਮ ਤਹਿਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਅੱਗੇ ਤੋਂ ਵੀ ਅਜਿਹੇ ਮੇਲੇ ਲਗਾਏ ਜਾਣਗੇ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ਼੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਲਗਾਏ ਗਏ ਇਸ ਰੋਜ਼ਗਾਰ ਮੇਲੇ ਦੌਰਾਨ ਕਟਿੰਗ ਅਤੇ ਟੇਲਰਿੰਗ ਦੀ ਆਈ.ਟੀ.ਆਈ. ਕਰਨ ਵਾਲੀਆਂ 20 ਲੜਕੀਆਂ ਵੱਲੋਂ ਸ਼ਿਰਕਤ ਕੀਤੀ ਗਈ। ਉਨ੍ਹਾ ਦੱਸਿਆ ਕਿ ਲੂੰਬਾ ਫਾਊਂਡੇਸ਼ਨ ਵੱਲੋਂ ਇਨ੍ਹਾਂ 20 ਲੜਕੀਆਂ ਵਿੱਚੋਂ 8 ਲੜਕੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੂੰ ਅੱਜ ਡਿਪਟੀ ਕਮਿਸ਼ਨਰ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ।
ਉਨ੍ਹਾਂ ਦੱਸਿਆ ਕਿ ਇਹ ਲੜਕੀਆਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਧਵਾ ਔਰਤਾਂ ਲਈ ਖੋਲ੍ਹੇ ਗਏ ਕਟਿੰਗ ਅਤੇ ਟੇਲਰਿੰਗ ਸੈਂਟਰਾਂ ਵਿੱਚ ਜਾ ਕੇ ਉਨ੍ਹਾਂ ਨੂੰ ਟ੍ਰੇਨਿੰਗ ਦੇਣਗੀਆਂ, ਤਾਂ ਜੋ ਉਨ੍ਹਾਂ ਔਰਤਾਂ ਨੂੰ ਆਤਮ-ਨਿਰਭਰ ਬਣਾਇਆ ਜਾ ਸਕੇ।
Comments (0)
Facebook Comments (0)