ਪੰਜਾਬ ਪੁਲਿਸ ਦੇ ASI ਨੇ ਖ਼ੁਦ ਨੂੰ ਮਾਰੀ ਗੋਲੀ, PGI ‘ਚ ਕੀਤਾ ਰੈਫ਼ਰ
Thu 28 Mar, 2019 0ਮੋਰਿੰਡਾ :
ਇਲਾਕੇ ਦੇ ਏਐਸਆਈ ਵੱਲੋਂ ਅੱਜ ਅਪਣੇ ਆਪ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਥਾਣੇ ਵਿਚ ਤਾਇਨਾਤ ਏਐਸਆਈ ਗੁਰਮੀਤ ਸਿੰਘ ਵੱਲੋਂ ਖ਼ੁਦ ਨੂੰ ਗੋਲੀ ਮਾਰੀ ਗਈ। ਗੋਲੀ ਲੱਗਣ ਕਾਰਨ ਏਐਸਆਈ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਹਾਲਾਂਕਿ ਏਐਸਆਈ ਵੱਲੋਂ ਖ਼ੁਦ ਨੂੰ ਗੋਲੀ ਮਾਰਨ ਦੇ ਕਾਰਨਾਂ ਬਾਰੇ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ। ਇਸ ਮਾਮਲੇ ਸਬੰਧੀ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਏਐਸਆਈ ਗੁਰਮੀਤ ਸਿੰਘ ਕੁਝ ਦਿਨਾਂ ਤੋਂ ਪ੍ਰੇਸ਼ਾਨ ਰਹਿੰਦੇ ਸਨ ਹੋ ਸਕਦੈ ਉਨ੍ਹਾਂ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਅਪਣੇ ਆਪ ਨੂੰ ਗੋਲੀ ਮਾਰ ਲਈ ਹੋਵੇ ਅਤੇ ਇਸ ਬਾਰੇ ਅਜੇ ਹੋਰ ਜਾਣਕਾਰੀ ਹਾਸਲ ਨਹੀਂ ਹੋ ਸਕੀ।
Comments (0)
Facebook Comments (0)