ਨਵੀਂ ਵੋਟ ਬਣਾਉਣ, ਕਟਵਾਉਣ ਅਤੇ ਸੋਧ ਕਰਵਾਉਣ ਸਬੰਧੀ ਆਨਲਾਈਨ NVSP Portal ਤੇ ਅਪਲਾਈ ਕੀਤਾ ਜਾ ਸਕਦਾ ਹੈ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਬਲਵਿੰਦਰ ਸਿੰਘ ਧਾਲੀਵਾਲ
Sat 1 Sep, 2018 0-
-
ਫ਼ਿਰੋਜ਼ਪੁਰ 1 ਸਤੰਬਰ 2018
-
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਯੋਗਤਾ 01-01-2019 ਦੇ ਆਧਾਰ 'ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਅਤੇ ਸੀ.ਡੀ. ਵੀ ਦਿੱਤੀ ਗਈ।
ਮੀਟਿੰਗ ਦੌਰਾਨ ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਨੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 01-09-2018 ਤੋਂ 31-10-2018 ਤੱਕ ਫਾਰਮ ਨੰ: 6, 7, 8, 8 ਓ ਭਰ ਕੇ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧਿਤ ਬੀ.ਐੱਲ.ਓਜ਼ ਜਾਂ ਈ.ਆਰ.ਓਜ਼ ਨੂੰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ 09 ਅਤੇ 16 ਸਤੰਬਰ 2018 ਨੂੰ ਸਮੂਹ ਬੀ.ਐਲ.ਓਜ਼ ਪੋਲਿੰਗ ਬੂਥਾਂ 'ਤੇ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ ਅਤੇ 30-11-2018 ਤੱਕ ਇਨ੍ਹਾਂ ਦਾ ਫ਼ੈਸਲਾ ਜ਼ਿਲ੍ਹੇ ਦੇ ਸਮੂਹ ਸਬੰਧਿਤ (ਈ.ਆਰ.ਓਜ) ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 04-01-2019 ਨੂੰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਵੀਂ ਵੋਟ ਬਣਾਉਣ, ਕਟਵਾਉਣ ਅਤੇ ਸੋਧ ਕਰਵਾਉਣ ਸਬੰਧੀ ਆਨਲਾਈਨ NVSP Portal ਤੇ ਵੀ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਪ੍ਰਤੀਨਿਧਾਂ ਨੂੰ ਅਪੀਲ ਕੀਤੀ ਕਿ ਉਹ ਹਰ ਪੋਲਿੰਗ ਬੂਥ 'ਤੇ ਆਪਣੀ ਪਾਰਟੀ ਨਾਲ ਸਬੰਧਿਤ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀ ਨਿਯੁਕਤੀ ਕਰਨ ਅਤੇ ਕਮਿਸ਼ਨ ਨੂੰ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਵਿਚ ਸਹਿਯੋਗ ਦੇਣ। ਇਸ ਮੌਕੇ ਤੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੱਪਲ ਸਿੰਘ. ਸੁਖਚੈਨ ਸਿੰਘ, ਕਾਮਰੇਡ ਹੰਸਾ ਸਿੰਘ, ਬਲਵਿੰਦਰ ਸਿੰਘ ਮੱਲਵਾਲ, ਬੁੱਧ ਸਿੰਘ, ਕਸ਼ਮੀਰ ਸਿੰਘ, ਬੋਹੜ ਸਿੰਘ ਆਦਿ ਹਾਜ਼ਰ ਸਨ।
-
Comments (0)
Facebook Comments (0)