ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦਾ ਮੁੱਖ ਦਫ਼ਤਰ ਵੀ RTI ਦੇ ਦਾਇਰੇ 'ਚ
Wed 13 Nov, 2019 0ਸੁਪਰੀਮ ਕੋਰਟ ਦੀ ਇੱਕ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਬੁੱਧਵਾਰ ਅਹਿਮ ਫੈਸਲਾ ਸੁਣਾਉਂਦਿਆ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਮੁੱਖ ਜੱਜ ਦਾ ਦਫ਼ਤਰ ਸੂਚਨਾ ਦੇ ਅਧਿਕਾਰ ਕਾਨੂੰਨ ਦਾਇਰੇ ਹੇਠ ਆਵੇਗਾ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਆਪਣੇ ਫ਼ੈਸਲੇ ਵਿਚ ਸੁਪਰੀਮ ਕੋਰਟ ਨੇ ਕਿਹਾ , 'ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਜਨਤਕ ਅਦਾਰਾ ਹੈ ਅਤੇ ਇਹ ਸੂਚਨਾ ਦੇ ਅਧਿਕਾਰ ਕਾਨੂੰਨ ਦੇ ਦਾਇਰੇ ਹੇਠ ਆਵੇਗਾ'।
ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਟਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਅਰਜੀ ਬਾਰੇ ਫ਼ੈਸਲਾ ਦਿੱਤਾ ਹੈ, ਜਿਸ ਵਿੱਚ ਭਾਰਤ ਦੇ ਮੁੱਖ ਜੱਜ ਦਾ ਦਫ਼ਤਰ ਸੂਚਨਾ ਦੇ ਹੱਕ ਕਾਨੂੰਨ ਹੇਠ ਲਿਆਂਦਾ ਗਿਆ ਸੀ।
ਇਸ ਐਕਟ ਦਾ ਮੁਢਲਾ ਉਦੇਸ਼ ਨਾਗਰਿਕਾਂ ਨੂੰ ਜਾਣਕਾਰੀ ਰਾਹੀ ਸਸ਼ਕਤ ਕਰਨਾ ਤਾਕਤ ਅਤੇ ਸਰਕਾਰੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਲੈ ਕੇ ਆਉਣਾ ਹੈ।
Comments (0)
Facebook Comments (0)