ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰੂਤਾ ਗੱਦੀ ਦਿਵਸ ਨੂੰ ਸਿੱਖ ਵਾਤਾਵਰਨ ਦਿਵਸ ਵਜੋਂ ਮਨਾਇਆ
Sat 14 Mar, 2020 0ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ।
ਰਾਕੇਸ਼ ਬਾਵਾ / ਪਰਮਿੰਦਰ ਚੋਹਲਾ
ਚੋਹਲਾ ਸਾਹਿਬ 14 ਮਾਰਚ 2020
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਸਿੱਖ ਧਰਮ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰੂਤਾ ਗੱਦੀ ਦਿਵਸ ਨੂੰ ਸਿੱਖ ਵਾਤਾਵਰਨ ਦਿਵਸ ਵਜੋਂ ਮਨਾਇਆ ਗਿਆ।ਜਿਸ ਵਿੱਚ ਉਚੇਚੇ ਤੌਰ ਤੇ ਇੱਕ ਵਿਸ਼ੇਸ਼ ਲੈਕਚਰ ਦਾ ਪ੍ਰਬੰਧ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋ: ਬਚਿੱਤਰ ਸਿੰਘ ਨੇ ਸਟੇਜ਼ ਸਕੱਤਰ ਦੀ ਡਿਊਟੀ ਸੰਭਾਲਦੇ ਹੋਏ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਅਤੇ ਉਹਨਾਂ ਦੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਕੀਤੇ ਯਤਨਾ ਉੱਪਰ ਚਾਨਣਾ ਪਾਇਆ ਇਸ ਤੋਂ ਬਾਅਦ ਕਾਲਜ ਦੇ ਪ੍ਰਿੰਸੀਪਲ ਡਾ: ਕੁਲਵਿੰਦਰ ਸਿੰਘ ਜੀ ਨੇ ਜਿੱੱਥੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ ਉੱਥੇ ਨਾਲ ਹੀ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਰੁੱਖ ਲਗਾਉਣ ਰੁੱਖਾਂ ਦੀ ਸਾਂਭ ਸੰਭਾਲ ਕਰਨ ਅਤੇ ਵਿਦਿਅਆਰਥੀਆਂ ਨੂੰ ਵਾਤਾਵਰਨ ਪ੍ਰਤੀ ਬਣਦੀਆਂ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਆ।ਇਸ ਤੋ਼ ਬਾਅਦ ਵਿਸ਼ੇਸ਼ ਤੌਰ ਤੇ ਪਹੁੰਚੇ ਡਾ: ਜ਼ਸਵੰਤ ਸਿੰਘ ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਸੁਲਤਾਨਪੁਰ ਲੋਧੀ ਨੇ ਗੁਰੂ ਹਰਿਰਾਇ ਸਾਹਿਬ ਜੀ ਦੇ ਸੁਭਾਅ ਦੀ ਕੋਮਲਤਾ ,ਉਹਨਾਂ ਦੀ ਦਇਆ ਭਾਵਨਾ,ਗੁਰਬਾਣੀ ਦੇ ਸਤਿਕਾਰ,ਵਾਤਾਵਰਨ ਪ੍ਰਤੀ ਉਹਨਾਂ ਦੁਆਰਾ ਕੀਤੇ ਗਏ ਕਾਰਜਾਂ ਦੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।ਇਸ ਤੋਂ ਬਿਨਾਂ ਉਹਨਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਬੰਧੀ,ਸਮਾਜ ਸੰਬੰਧੀ,ਨੈਤਿਕ ਕਦਰਾਂ ਕੀਮਤਾਂ ਸੰਬੰਧੀ ਬਹੁਤ ਡੂੰਘੀਆਂ ਵਿਚਾਰਾਂ ਬੜੇ ਸੌਖੇ ਢੰਗ ਨਾਲ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ।ਇਸ ਉਪਰੰਤ ਕਾਲਜ ਪ੍ਰਿੰ: ਡਾ: ਕੁਲਵਿੰਦਰ ਸਿੰਘ ਅਤੇ ਸਟਾਫ਼ ਮੈਂਬਰਾਂ ਨੇ ਡਾ: ਜ਼ਸਵੰਤ ਸਿੰਘ ਨੂੰ ਯਾਦਗਾਰੀ ਚਿੰਨ ਅਤੇ ਛਾਂਦਾਰ ਰੁੱਖ ਦਾ ਬੂਟਾ ਭੇਂਟ ਕੀਤਾ।ਇਸ ਦਿਵਸ ਦੇ ਸੰਬੰਧ ਵਿੱਚ ਵਿਦਿਆਰਥੀਆਂ ਨੂੰ ਰੁੱਖ ਲਗਾਓ ਦੇ ਆਕਾਰ ਵਿੱਚ ਖੜੇ ਕਰਕੇ ਇੱਕ ਲੋਗੋ ਵੀ ਤਿਆਰ ਕੀਤਾ ਗਿਆ।ਇਸ ਉਪਰੰਤ ਚੋਹਲਾ ਸਾਹਿਬ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵਾਤਾਵਰਨ ਜਾਗਰੂਕਤਾ ਸੰਬੰਧੀ ਇੱਕ ਰੈਲੀ ਦਾ ਵੀ ਆਯੋਜਨ ਕੀਤਾ ਗਿਆ।ਇਸ ਸਾਰੇ ਪ੍ਰੋਗਰਾਮ ਦੀ ਸਮਾਪਤੀ ਕਰਦਿਆਂ ਪ੍ਰੋ; ਹਿੰਮਤ ਸਿੰਘ ਨੇ ਧੰਨਵਾਦੀ ਸ਼ਬਦ ਕਹੇ।ਉਹਨਾਂ ਵਿਦਿਆਰਥੀਆਂ ਨੂੰ ਅਮਲੀ ਤੌਰ ਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਯਤਨ ਕਰਨ ਲਈ ਕਿਹਾ।ਇਸ ਮੌਕੇ ਕਾਲਜ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।
Comments (0)
Facebook Comments (0)