ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਖੇ ਅਧਿਆਪਕਾਂ ਲੜੀਵਾਰ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ।
Fri 3 Dec, 2021 0ਚੋਹਲਾ ਸਾਹਿਬ 3 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਅਤੇ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ `ਤੇ ਪੰਜਾਬ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਖੇ ਪੜਾਈ ਦਾ ਕੰਮ ਪੂਰੀ ਤਰਾਂ ਠੱਪ ਹੋ ਗਿਆ ਹੈ। ਇਸ ਸਬੰਧੀ ਤਰਨ-ਤਾਰਨ ਜਿਲ੍ਹੇ ਦੇ ਪੀ.ਸੀ.ਸੀ.ਟੀ.ਯੂ. ਦੇ ਜ਼ਿਲ੍ਹਾ ਪ੍ਰਧਾਨ ਡਾ. ਪਰਮਜੀਤ ਮੀਸ਼ਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ 7ਵੇਂ ਪੇ-ਕਮਿਸ਼ਨ ਨੂੰ ਲਾਗੂ ਕਰਨ ਅਤੇ ਅਧਿਆਪਕਾਂ ਦੇ ਪੇ ਸਕੇਲ ਨੂੰ ਯੂ ਜੀ ਸੀ ਤੋ ਡੀ. ਲਿੰਕ ਕਰਨ ਦੇ ਫੈਸਲੇ ਨੂੰ ਰੱਦ ਕਰਨ ਤੋਂ ਟਾਲਮਟੋਲ ਕਰ ਰਹੀ ਹੈ। ਪੰਜਾਬ ਦੇ ਉੱਚ ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਅਧਿਆਪਕਾਂ ਦੀ 45 ਦਿਨ ਚੱਲੀ ਭੁੱਖ ਹੜਤਾਲ ਨੂੰ ਖ਼ਤਮ ਕਰਵਾਉਂਦਿਆਂ ਇਹ ਵਾਅਦਾ ਕੀਤਾ ਸੀ ਕਿ ਇਹ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਹਨ। ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵੀ ਅਧਿਆਪਕਾਂ ਨੂੰ ਵਿਸ਼ਵਾਸ ਦਵਾਇਆ ਹੈ ਪਰ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਖ਼ਾਲੀ ਖ਼ਜ਼ਾਨੇ ਦਾ ਵਾਸਤਾ ਰਹੇ ਹਨ। ਅਧਿਆਪਕਾਂ ਦੀਆਂ ਇਹਨਾਂਮੰਗਾਂ ਨੂੰ ਪੂਰਿਆਂ ਕਰਵਾਉਣ ਲਈ ਦੇ ਪ੍ਰਧਾਨ ਡਾ. ਐਚ.ਐਸ. ਕਿੰਗਰਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਮਰਨ ਵਰਤ `ਤੇ ਬੈਠ ਗਏ ਹਨ ਅਤੇ ਪੰਜਾਬ ਦੇ ਸਾਰੇ ਕਾਲਜ ਤੇ ਯੂਨੀਵਰਸਟੀ ਅਧਿਆਪਕ ਆਪਣੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਚੁੱਕੇ ਹਨ।ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਖੇ ਅਧਿਆਪਕਾਂ ਨੇ ਅੱਜ ਲੜੀਵਾਰ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਜਸਬੀਰ ਸਿੰਘ ਗਿੱਲ ਵੀ ਸ਼ਾਮਿਲ ਹੋਏ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਵੀ ਅਧਿਆਪਕਾਂ ਦੀਆਂ ਇਹਨਾਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਅਧਿਆਪਕਾਂ ਦਾ ਸਾਥ ਦੇ ਰਹੇ
Comments (0)
Facebook Comments (0)