ਨਰਿੰਦਰਪਾਲ ਸਿੰਘ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮਾਝਾ ਆਈ.ਟੀ.ਵਿੰਗ ਇੰਚਾਰਜ ਨਿਯੁਕਤ।

ਨਰਿੰਦਰਪਾਲ ਸਿੰਘ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮਾਝਾ ਆਈ.ਟੀ.ਵਿੰਗ  ਇੰਚਾਰਜ ਨਿਯੁਕਤ।

ਚੋਹਲਾ ਸਾਹਿਬ 25 ਜੂਨ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)

ਸ੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ,ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਇਤਿਹਾਸਕ ਨਗਰ ਚੋਹਲਾ ਸਾਹਿਬ ਦੇ ਵਸਨੀਕ ਨੌਜਵਾਨ ਆਗੂ ਨਰਿੰਦਰਪਾਲ ਸਿੰਘ ਨੂੰ ਮਾਝਾ ਆਈ.ਟੀ.ਵਿੰਗ ਦਾ ਇੰਚਾਰਜ ਚੁਣਿਆ ਗਿਆ ਹੈ ਜਿਸਤੇ ਇਲਾਕੇ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਜਿਕਰਯੋਗ ਹੈ ਕਿ ਬੀਤੇ ਦਿਨੀਂ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ,ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਨਵਨਿਯੁਕਤ ਮਾਝਾ ਆਈ.ਟੀ.ਵਿੰਗ ਦੇ ਇੰਚਾਰਜ ਦੇ ਤਾਇਆ ਜੀ ਸਤਨਾਮ ਸਿੰਘ ਬਲਾਕ ਸੰਮਤੀ ਮੈਂਬਰ ਨੂੰ ਪਾਰਟੀ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਸੀ।ਇਸ ਸਮੇਂ ਨਰਿੰਦਰ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਦੇ ਅਹੁਦੇਦਾਰਾਂ ਵੱਲੋਂ ਜੋ ਉਹਨਾਂ ਨੂੰ ਜੁੰਮੇਵਾਰੀ ਸੌਂਪੀ ਗਈ ਹੈ ਉਹ ਇਹ ਜੁੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਹਮੇਸ਼ਾਂ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜਕੇ ਚੱਲਣਗੇ ।ਇਸ ਸਮੇਂ ਡਾਇਰੈਕਟਰ ਬਲਬੀਰ ਸਿੰਘ ਬੱਲੀ,ਆੜ੍ਹਤੀ ਹਰਜਿੰਦਰ ਸਿੰਘ ਚੋਹਲਾ ਸਾਹਿਬ,ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀ.ਸੀ.ਸੈੱਲ,ਡਾ: ਜਤਿੰਦਰ ਸਿੰਘ ਮੈਡੀਕਲ ਸਟੋਰ ਵਾਲੇ,ਪ੍ਰਧਾਨ ਜਗਰੂਪ ਸਿੰਘ ਪੱਖੋਪੁਰ,ਪ੍ਰਧਾਨ ਦਿਲਬਰ ਸਿੰਘ,ਪ੍ਰਧਾਨ ਗੁਰਦੇਵ ਸਿੰਘ,ਅਵਤਾਰ ਸਿੰਘ ਰੈਂਮਡ ਵਾਲੇ,ਸਰਪੰਚ ਅਮਰੀਕ ਸਿੰਘ,ਬਬਲੂ ਮੁਨੀਮ,ਗੁਰਜੀਤ ਸਿੰਘ ਟੈਂਟ ਹਾਊਸ ਵਾਲੇ ਆਦਿ ਹਾਜ਼ਰ ਸਨ।