
ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮ ਪੰਜਾਬ ਸਰਕਾਰ ਦੇ ਖਿਲਾਫ਼ ਜਿਮਨੀ ਚੋਣਾਂ ਵਿੱਚ ਕਰਨਗੇ ਪੋਲ ਖੋਲ ਰੈਲੀਆਂ।
Sat 19 Oct, 2024 0
ਚੋਹਲਾ ਸਾਹਿਬ 19 ਅਕਤੂਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਿਹਤ ਵਿਭਾਗ ਵਿੱਚ ਯੋਗ ਪ੍ਣਾਲੀ ਰਾਹੀ ਠੇਕੇ ਤੇ ਭਰਤੀ ਕੀਤੇ ਬਹੁਤ ਨਿਗੂਣੀਆਂ ਤਨਖਾਹਾਂ ਤੇ ਪਿਛਲੇ 18-20 ਸਾਲਾਂ ਤੋਂ ਬਿਹਤਰੀਨ ਸਿਹਤ ਸੇਵਾਵਾਂ ਦੇਣ ਦੇ ਬਾਵਜੂਦ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਪਿਛਲੇ ਢਾਈ ਸਾਲਾਂ ਚੱਲਦੀ ਆ ਰਹੀ ਲਾਰੇਬਾਜੀ ਤੋਂ ਤੰਗ ਆ ਕੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਵਿਧਾਨ ਸਭਾ ਜਿਮਨੀ ਚੋਣਾਂ ਵਿੱਚ ਸਰਕਾਰ ਦੇ ਖਿਲਾਫ਼ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ॥ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਤਰਨ ਤਾਰਨ ਜਸਵੀਰ ਸਿੰਘ ਨੇ ਦੱਸਿਆ ਕਿ ਯੂਨੀਅਨ ਆਗੂਆਂ ਅਤੇ ਜਿਲਾ ਪ੍ਧਾਨਾ ਦੀ ਹੋਈ ਆਨਲਾਈਨ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਅਗਾਉ ਵਿਧਾਨ ਸਭਾ ਜਿਮਨੀ ਚੋਣਾਂ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ ਅਤੇ ਬਰਨਾਲਾ,ਗਿੱਦੜਬਾਹਾ ਵਿਖੇ ਸੂਬਾ ਪੱਧਰੀ ਰੋਸ਼ ਰੈਲੀਆਂ ਕਰਦੇ ਹੋਏ ਸਰਕਾਰ ਦੇ ਖਿਲਾਫ਼ ਬਜਾਰਾਂ ਵਿੱਚ ਪਰਚੇ ਵੰਡੇ ਜਾਣਗੇ। ਜਿਕਰਯੋਗ ਹੈ ਕਿ ਪਿਛਲੇ ਢਾਈ ਸਾਲਾਂ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲੈਕੇ ਯੂਨੀਅਨ ਆਗੂਆਂ ਨਾਲ 25 ਦੇ ਲੱਗਭੱਗ ਮੀਟਿੰਗਾਂ ਕੀਤੀਆਂ ਗਈਆਂ ਹਨ ਪਰੰਤੂ ਹੁਣ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀ ਗੱਲਬਾਤ ਕਰਨ ਤੋਂ ਵੀ ਕਿਨਾਰਾ ਕਰਦੇ ਨਜ਼ਰ ਆ ਰਹੇ ਹਨ। ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵਾਰ ਵਾਰ ਯਾਦ ਪੱਤਰ ਭੇਜਣ ਤੋਂ ਬਾਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਸਰਕਦੀ ਦਿਖਾਈ ਨਹੀਂ ਦੇ ਰਹੀ। ਜਿਸਦੇ ਸਿੱਟੇ ਵਜੋਂ ਮੁਲਾਜ਼ਮਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਪੰਜਾਬ ਭਰ ਦੇ ਲੱਗਭੱਗ 9500 ਮੁਲਾਜ਼ਮਾਂ ਵੱਲੋਂ ਤਿੱਖਾ ਸੰਘਰਸ਼ ਵਿੱਢਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਸਰਕਾਰ ਨੇ ਸਮਾਂ ਰਹਿੰਦੀਆਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਠੱਪ ਕੀਤਾ ਜਾਵੇਗਾ॥ਇਸ ਮੌਕੇ ਤੇ ਜਿਲ੍ਹਾ ਤਰਨ ਤਾਰਨ ਦੇ ਮਨਦੀਪ ਸਿੰਘ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਪਨੇਸ਼ਰ ਪ੍ਰੈਸ ਸਕੱਤਰ , ਅਮਰਜੀਤ ਕੌਰ ਅਕਾਊਂਟੈਂਟ , ਅਮਨਦੀਪ ਸਿੰਘ ਅੰਕੜਾ ਸਹਾਇਕ, ਵਿਸ਼ਾਲ ਕੁਮਾਰ ਅੰਕੜਾ ਸਹਾਇਕ, ਜੁਗਰਾਜ ਸਿੰਘ ਸੂਚਨਾ ਸਹਾਇਕ, ਤਰਸੇਮ ਸਿੰਘ ਫਾਰਮੇਸੀ ਅਫਸਰ, ਗੁਰਤੇਜ ਸਿੰਘ ਫਾਰਮੇਸੀ ਅਫਸਰ, ਡਾ ਚੰਦਨ ਆਯੁਰਵੈਦਿਕ ਮੈਡੀਕਲ ਅਫਸਰ, ਅਮਨਦੀਪ ਕੌਰ ਸਟਾਫ਼ ਨਰਸ , ਕੁਲਵੰਤ ਕੌਰ ਅਕਾਊਂਟੈਂਟ, ਪਰਮਿੰਦਰ ਸਿੰਘ ਕੰਪਿਊਟਰ ਅਪਰੇਟਰ, ਸੰਦੀਪ ਸਿੰਘ,ਮਨਜਿੰਦਰ ਸਿੰਘ ਅਕਾਊਂਟੈਂਟ ਆਦਿ ਕਮੇਟੀ ਮੈਂਬਰ ਹਾਜਰ ਸਨ।
Comments (0)
Facebook Comments (0)