ਗੈਂਗਸਟਰਾਂ ਦੀ ਗੋਇੰਦਵਾਲ ਸਹਿਬ ਵਿਖੇ ਤਾਜ਼ਾ ਵਾਰਦਾਤ ਉੱਤੇ ਗਹਿਰਾ ਦੁੱਖ ਅਤੇ ਅਫਸੋਸ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਗੈਂਗਸਟਰਾਂ ਦੀ ਗੋਇੰਦਵਾਲ ਸਹਿਬ ਵਿਖੇ ਤਾਜ਼ਾ ਵਾਰਦਾਤ ਉੱਤੇ ਗਹਿਰਾ ਦੁੱਖ ਅਤੇ ਅਫਸੋਸ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਤਰਨ ਤਾਰਨ 28 ਅਗਸਤ 2018:-

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਂਸਦ ਖਡੂਰ ਸਾਹਿਬ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ਬਾਜ਼ਾਰ ਭੋਲੀ ਸਾਹਿਬ ਬਜ਼ਾਰ ਵਿਖੇ (2) ਦੋ ਗੈਂਗਸਟਰ ਧੜਿਆਂ ਵੱਲੋਂ ਅੰਨਾਂ ਧੁੰਦ ਗੋਲੀਆਂ ਚਲਾਉਣ ਅਤੇ ਖੁੱਲਮ ਖੁੱਲਾ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਜਿਸ ਤੋਂ ਪੰਜਾਬ ਕਾਂਗਰਸ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਅਤੇ ਅਸਫ਼ਲ ਨਜ਼ਰ ਆਇਆ ਹੈ ਜਿਸ ਤੋਂ ਸਾਫ ਸਿੱਧ ਹੁੰਦਾ ਹੈ ਕਿ ਕਾਨੂੰਨ ਵਿਵਸਥਾ ਉੱਤੇ ਪੰਜਾਬ ਕਾਂਗਰਸ ਸਰਕਾਰ ਅਤੇ ਪ੍ਰਸ਼ਾਸਨ ਦਾ ਕੋਈ ਵੀ ਨਿਯੰਤਰਣ ਨਹੀਂ ਰਿਹਾ ਅਤੇ ਕਾਂਗਰਸ ਸਰਕਾਰ ਦਾ ਪੂਰੀ ਤਰ੍ਹਾਂ ਨਾਲ ਦਿਵਾਲਾ ਨਿਕਲ ਚੁੱਕਾ ਹੈ।

 

ਉਨ੍ਹਾਂ ਆਖਿਆ ਕਿ ਇਹ ਸਰਕਾਰ ਰਾਜ ਕਰਨ ਦੇ ਯੋਗ ਨਹੀਂ ਹੈ ਕਿਉਂਕਿ ਇਸ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਗੈਂਗਵਾਰ ਦੇ ਗੁਟਾਂ ਨੂੰ ਹੱਲਾਸ਼ੇਰੀ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਇਸ ਗੱਲ ਤੇ ਵੀ ਗਹਿਰਾ ਦੁੱਖ ਪ੍ਰਗਟ ਕੀਤਾ ਕਿ ਪੰਜਾਬ ਕਾਂਗਰਸ ਸਰਕਾਰ ਕਿਸੇ ਵੀ ਖੇਤਰ ਵਿੱਚ ਸਫ਼ਲ ਨਹੀਂ ਹੋ ਰਹੀ ਹੈ ਅਤੇ ਇਸ ਫੇਲ੍ਹ ਹੋੲੀ ਸਰਕਾਰ ਨੂੰ ਜਨਤਾ ਜ਼ਲਦ ਬਾਹਰ ਦਾ ਰਸਤਾ ਵਿਖਾਵੇਗੀ।

 

ਇਸ ਤੋਂ ਇਲਾਵਾ ਸਾਂਸਦ ਬ੍ਰਹਮਪੁਰਾ ਨੇ ਇਹ ਵੀ ਆਖਿਆ ਕਿ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਇਸ ਕਾਂਗਰਸ ਸਰਕਾਰ ਨੇ ਮਜ਼ਬੂਰ ਕਰ 'ਰੱਖਿਆ ਹੋਇਆ ਹੈ ਕਿ ਉਹ ਗੈਂਗਵਾਰਾਂ ਵਿਰੁੱਧ ਕੋਈ ਵੀ ਕਾਰਵਾਈ ਨਾ ਕਰਨ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਜੋ ਸੂਬੇ ਵਿੱਚ ਗੈਂਗਸਟਰਾਂ ਨੂੰ ਖ਼ਤਮ ਕਰਨ ਦੀ ਗੱਲ ਕੀਤੀ ਗਈ ਸੀ ਉਹ ਸਰਾ ਸਰ ਝੂਠ ਅਤੇ ਬੇਬੁਨਿਆਦ ਹੈ ਅਤੇ ਕਾਂਗਰਸ ਪਾਰਟੀ ਗੈਂਗਸਟਰਾਂ ਰਾਹੀਂ ਸੂਬੇ ਦਾ ਮਹੋਲ ਖ਼ਰਾਬ ਅਤੇ ਆਪਣਾ ਦਬਦਬਾ ਕਾਇਮ ਰੱਖਣਾ ਚਾਹੁੰਦੀ ਹੈ ਜੋ ਕਿ ਭਾਰਤ ਦੇ  ਸੰਵਿਧਾਨ ਅਤੇ ਕਨੂੰਨ ਦੇ ਵਿਰੁੱਧ ਹੈ।  ਇਸ ਲਈ ਪੰਜਾਬ ਦੀ ਜਨਤਾ ਨੂੰ ਕਾਂਗਰਸ ਸਰਕਾਰ ਦੀ ਇਸ ਜਾਅਲੀ ਅਤੇ ਨਿਵੇਕਲੀ ਕਾਰਵਾਈ ਤੋਂ ਜਾਣੂ ਹੋਣਾ ਚਾਹੀਦਾ ਹੈ।