
ਕਾਂਗਰਸ ਸਰਕਾਰ ਪੂਰੀ 'ਤਰ੍ਹਾਂ ਫੇਲ ਹੋਣ ਤੇ 'ਧਾਰਮਿਕ ਭਾਵਨਾਵਾਂ 'ਚ ਉਲਝਾ ਕੇ ਲੋਕਾਂ ਨੂੰ ਕਰ ਰਹੀ ਗੁੰਮਰਾਹ: ਰਵਿੰਦਰ ਸਿੰਘ ਬ੍ਰਹਮਪੁਰਾ
Mon 3 Sep, 2018 0
ਡਾ ਜਗਦੇਵ ਸਿੰਘ
ਤਰਨ ਤਾਰਨ, 3 ਸਤੰਬਰ 2018:-
ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਐਲਾਨ ਹੋਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਦਾ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਅੱਜ ਤਰਨ ਤਾਰਨ ਸੋਖੀ ਰਿਜੋ਼ਰਟ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਸਰਬਸੰਮਤੀ ਨਾਲ ਉਮੀਦਵਾਰ ਐਲਾਨੇ ਗਏ ਅਤੇ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ।
ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਅੱਜ ਕਰੀਬ ਡੇਢ ਸਾਲ ਦਾ ਲੰਮਾ ਸਮਾਂ ਕਾਂਗਰਸ ਸਰਕਾਰ ਨੂੰ ਹੋਂਦ ਵਿੱਚ ਆਏ ਹੋ ਚੁੱਕਾ ਹੈ ਪਰ ਇਸ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਕੋਈ ਵੀ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਇਹ ਸਰਕਾਰ ਕਿਸੇ ਵੀ ਖੇਤਰ ਵਿੱਚ ਆਪਣੀ ਪਕੜ ਨੂੰ ਕਾਇਮ ਨਹੀਂ ਰੱਖ ਸਕੀ ਜਿਸ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਸੂਬੇ ਵਿਚ ਜੋ ਵੀ ਵਿਕਾਸ ਦੇ ਕੰਮ ਕੀਤੇ ਗਏ ਹਨ ਉਹ ਪਿਛਲੇ ਸਮੇਂ ਦੀ ਸ਼੍ਰੋਮਣੀ ਅਕਾਲੀ ਦਲ - ਭਾਜਪਾ ਸਰਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਵਿੱਚ ਹੀ ਕੀਤੇ ਗਏ ਹਨ।
ਉਨ੍ਹਾਂ ਅੱਗੇ ਇਹ ਵੀ ਆਖਿਆ ਕਿ ਕਾਂਗਰਸ ਸਰਕਾਰ ਆਪਣੀ ਮਾੜੀ ਕਾਰਜਗੁਜਾਰੀ ਨੂੰ ਲੁਕਾਉਣ ਵਾਸਤੇ ਲੋਕਾਂ ਨੂੰ ਧਾਰਮਿਕ ਭਾਵਨਾਵਾਂ ਵਿੱਚ ਉਲਝਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲੋਕਾਂ ਦੀ ਨਜ਼ਰਾਂ ਵਿੱਚ ਗੁੰਮਰਾਹ ਕਰ ਰਹੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਅਨੇਕਾਂ ਕੁਰਬਾਨੀਆਂ ਵਾਲੀ ਪਾਰਟੀ ਹੈ ਅਤੇ ਕਾਂਗਰਸ ਦੇ ਇਨ੍ਹਾਂ ਮਨਸੂਬਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋਣ ਦੇਵੇਗਾ ਜਿਸ ਦਾ ਜਵਾਬ ਆਉਣ ਵਾਲੀਆਂ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਨੂੰ ਦਿੱਤਾ ਜਾਵੇਗਾ।
ਇਸ ਮੌਕੇ ਸ਼ੋਮਣੀ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਵੇਈਂ ਪੂਈਂ, ਚੇਅਰਮੈਨ ਸ੍ਰ. ਗੁਰਸੇਵਕ ਸਿੰਘ ਸੇ਼ਖ, ਸ੍ਰ. ਗੁਰਨਾਮ ਸਿੰਘ ਭੂਰੇ, ਸ੍ਰ. ਦਿਲਬਾਗ ਸਿੰਘ ਗੁਲਾਲੀਪੁਰ, ਸ੍ਰ. ਗਿਆਨ ਸਿੰਘ ਸ਼ਹਿਬਾਜ਼ਪੁਰ, ਬਾਬਾ ਜਗਜੀਤ ਸਿੰਘ ਪ੍ਰਧਾਨ ਨੌਰੰਗਾਬਾਦ, ਚੇਅਰਮੈਨ ਸ੍ਰ. ਸਤਿੰਦਰ ਪਾਲ ਸਿੰਘ ਮੱਲਮੋਹਰੀ, ਓ.ਐਸ.ਡੀ ਸ੍ਰ. ਦਮਨਜੀਤ ਸਿੰਘ, ਸ੍ਰ. ਹਰਜੀਤ ਸਿੰਘ ਬਾਠ, ਮਾਸਟਰ ਹਰਿੰਦਰ ਸਿੰਘ, ਡਾ. ਜਗਤਾਰ ਸਿੰਘ ਵੇਈਂ ਪੂਈਂ, ਸ੍ਰ. ਸਰਬਜੀਤ ਸਿੰਘ ਮਾਨੋਚਾਹਲ, ਸ੍ਰ. ਬਲਵਿੰਦਰ ਸਿੰਘ ਮਾਨੋਚਾਹਲ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Comments (0)
Facebook Comments (0)