ਪੰਜਾਬ ਐਸ ਟੀ ਈ ਐਮ ਆਈ ਪ੍ਰੋਜੈਕਟ ਤਹਿਤ ਦਿਲ ਦੇ ਰੋਗਾਂ ਦੇ ਮਰੀਜ਼ਾਂ ਨੂੰ ਮਿਲੇਗਾ ਵੱਡਾ ਲਾਭ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਪੰਜਾਬ ਐਸ ਟੀ ਈ ਐਮ ਆਈ  ਪ੍ਰੋਜੈਕਟ ਤਹਿਤ ਦਿਲ ਦੇ ਰੋਗਾਂ ਦੇ ਮਰੀਜ਼ਾਂ ਨੂੰ ਮਿਲੇਗਾ ਵੱਡਾ ਲਾਭ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

 ਚੋਹਲਾ ਸਾਹਿਬ 10 ਅਕਤੂਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ) 
ਦਿਲ ਦਾ ਦੌਰੇ ਪੈਣ ‘ਤੇ ਕੀਮਤੀ ਜਾਨਾਂ ਬਚਾਉਣ ਲਈ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੰਜਾਬ ਐਸ।ਟੀ।ਈ।ਐਮ।ਆਈ। ਪ੍ਰੋਜੈਕਟ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਪ੍ਰੋਜੈਕਟ ਅਧੀਨ ਮਿਸ਼ਨ ਅਮ੍ਰਿਤ (ਐਕਿਊਟ ਮਾਇਓਕਾਰਡਿਅਲ ਰੀਵੈਸਕੁਲਰਾਈਜ਼ੇਸ਼ਨ ਇਨ ਟਾਈਮ) ਬਾਰੇ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਕਾਡਿਓਲੋਜੀ ਵਿਭਾਗ ਤੋਂ ਦਿਲ ਦੇ ਰੋਗਾਂ ਦੇ ਮਾਹਿਰ  ਡਾਕਟਰ ਪਰਮਿੰਦਰ ਸਿੰਘ ਵਲੋਂ ਇਸ ਪ੍ਰੋਗਰਾਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੁਹਈਆ ਕਰਵਾਈ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ।ਟੀ।ਈ।ਐਮ।ਆਈ। ਪੰਜਾਬ ਪ੍ਰੋਜੈਕਟ ਇੱਕ ਹਾਰਟ ਅਟੈਕ ਮੈਨੇਜਮੈਂਟ ਪ੍ਰੋਗਰਾਮ ਹੈ, ਜੋ ਜ਼ਿਲਾ ਹਸਪਤਾਲ ਅਤੇ ਸਬ ਡਿਵੀਜ਼ਨ ਨਾਲ ਹਸਪਤਾਲਾਂ ਵਿੱਚ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਦਿਲ ਦੇ ਦੌਰੇ ਦੇ ਮਰੀਜ਼ ਦਾ ਇਲਾਜ ਬਹੁਤ ਹੀ ਘੱਟ ਸਮੇਂ ਵਿਚ ਕੀਤਾ ਜਾਂ ਸਕੇਗਾ ਸਕੇਗਾ।ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਤੋਂ ਪੀੜਤ ਮਰੀਜ਼ਾਂ ਨੂੰ ਬਿਹਤਰੀਨ ਇਲਾਜ ਮੁਹਈਆ ਕਰਵਾਉਣ ਦੇ ਲਈ ਸੂਬਾ ਸਰਕਾਰ ਵੱਲੋਂ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਦਿਲ ਦੀ ਸਮੱਸਿਆ ਆਉਣ ਤੇ ਵਿਅਕਤੀ ਤੁਰੰਤ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ ਤਾਂ ਜੋ 108 ਐਬੂਲੈਂਸ ਦੀ ਸੇਵਾਵਾਂ ਰਾਹੀਂ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਜਾ ਸਕੇ  ਰਾਹੀਂ ਵਿਅਕਤੀ ਦਾ ਇਲਾਜ ਕੀਤਾ ਜਾ ਸਕੇ।ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਭਗਤ, ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ, ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਅਤੇ ਸਿਵਲ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਤਰਨ ਤਾਰਨ ਡਾਕਟਰ ਸਰਬਜੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਹਸਪਤਾਲ ਅਤੇ ਸਬ ਡਿਵੀਜ਼ਨ ਨਾਲ ਹਸਪਤਾਲਾਂ ਵਿੱਚ ਤੈਨਾਤ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰਾਂ, ਸਟਾਫ ਨਰਸਿਸਜ  ਵੱਲੋਂ ਸ਼ਮੂਲੀਅਤ ਕੀਤੀ ਗਈ।