
ਬਾਵਾ ਲਾਲਵਾਨੀ ਪਬਲਿਕ ਸਕੂਲ, ਕਪੂਰਥਲਾ ਦੀਆਂ ਬੱਸਾਂ ਦੀ ਚੈਕਿੰਗ
Thu 4 Oct, 2018 0
ਕਪੂਰਥਲਾ, 4 ਅਕਤੂਬਰ :
'ਸੁਰੱਖਿਅਤ ਸਕੂਲ ਵਾਹਨ ਪਾਲਿਸੀ' ਅਤੇ ਸਰਕਾਰ ਵੱਲੋਂ ਜਾਰੀ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀਆਂ ਹਦਾਇਤਾਂ 'ਤੇ ਐਸ ਡੀ. ਐਮ ਡਾ. ਨਯਨ ਭੁੱਲਰ ਦੀ ਅਗਵਾਈ ਵਾਲੀ ਟੀਮ ਵੱਲੋਂ ਅੱਜ ਬਾਵਾ ਲਾਲਵਾਨੀ ਪਬਲਿਕ ਸਕੂਲ, ਕਪੂਰਥਲਾ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਕੂਲੀ ਬੱਸਾਂ ਦਾ ਪੂਰੀ ਤਰਾਂ ਮੁਆਇਨਾ ਕੀਤਾ ਗਿਆ ਅਤੇ ਸਾਰੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਕੁਝ ਕਮੀਆਂ ਪਾਈਆਂ ਗਈਆਂ।
ਐਸ. ਡੀ. ਐਮ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਸਾਰੀਆਂ ਕਮੀਆਂ ਫੌਰਨ ਦੂਰ ਕਰਨ ਦੀ ਹਦਾਇਤ ਕੀਤੀ ਗਈ।
ਇਸ ਮੌਕੇ ਡਾ. ਨਯਨ ਭੁੱਲਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਰਾਂ ਵਚਨਬੱਧ ਹੈ ਅਤੇ 'ਸੁਰੱਖਿਅਤ ਸਕੂਲ ਵਾਹਨ' ਪਾਲਿਸੀ ਤਹਿਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਸਾਰੇ ਸਕੂਲਾਂ ਨੂੰ ਸਕੂਲੀ ਵਾਹਨਾਂ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ, ਜਿਸ ਸਬੰਧੀ ਸਭ ਨੂੰ ਪਹਿਲਾਂ ਹੀ ਜਾਣੂ ਕਰਵਾਇਆ ਜਾ ਚੁੱਕਾ ਹੈ।
ਉਨਾਂ ਸਮੂਹ ਸਕੂਲਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ, ਕਿਉਂਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੈਡਮ ਸ਼ਾਇਨਾ ਕਪੂਰ, ਟ੍ਰੈਫਿਕ ਇੰਚਾਰਜ ਸ. ਗਿਆਨ ਸਿੰਘ, ਏ. ਐਸ. ਆਈ ਸ. ਦਰਸ਼ਨ ਸਿੰਘ ਅਤੇ ਹੋਰ ਅਧਿਕਾਰੀ ਉਨਾਂ ਦੇ ਨਾਲ ਸਨ।
Comments (0)
Facebook Comments (0)