ਅਧਿਆਪਕਾਂ ਨੇ ਆਪਣਾ ਖੂਨ ਕੱਢ ਕੇ ਮੁੱਖ ਮੰਤਰੀ ਨੂੰ ਪਿਲਾਇਆ ਅਤੇ ਜ਼ਿਲਾ ਪ੍ਰਸ਼ਾਸਨ ਦੇ ਸਪੁਰਦ ਕੀਤਾ
Sun 7 Oct, 2018 0ਰਮਸਾ ਅਧਿਆਪਕਾਂ ਵੱਲੋਂ ਹੁਸ਼ਿਆਰਪੁਰ 'ਚ ਕੈਪਟਨ ਸਰਕਾਰ ਵੱਲੋਂ ਜਾਰੀ ਨਾਦਰਸ਼ਾਹੀ ਫਰਮਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕੜੀ ਤਹਿਤ ਅਧਿਆਪਕਾਂ ਨੇ ਆਪਣਾ ਖੂਨ ਕੱਢ ਕੇ ਮੁੱਖ ਮੰਤਰੀ ਨੂੰ ਪਿਲਾਇਆ ਅਤੇ ਜ਼ਿਲਾ ਪ੍ਰਸ਼ਾਸਨ ਦੇ ਸਪੁਰਦ ਕੀਤਾ। ਅਧਿਆਪਕਾਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ 'ਤੇ ਸੁਣਵਾਈ ਨਾ ਕੀਤੀ ਤਾਂ ਉਨ੍ਹਾਂ ਵੱਲੋਂ ਪਟਿਆਲਾ 'ਚ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਕੈਬਨਿਟ ਵੱਲੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਸਾਰੇ ਰਮਸਾ ਅਧਿਆਪਕਾਂ ਦਾ ਰਲੇਵਾ ਕਰਕੇ ਉਨ੍ਹਾਂ ਦੀ ਤਨਖਾਹ 15 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ, ਜਿਸ ਕਾਰਨ 42 ਹਜ਼ਾਰ ਤਨਖਾਹ ਲੈਣ ਵਾਲੇ ਅਧਿਆਪਕ ਵੀ 15 ਹਜ਼ਾਰ ਪੇਅ ਸਕੈਲ 'ਤੇ ਆ ਜਾਣਗੇ। ਇਸ ਲਈ ਅਧਿਆਪਕਾਂ ਵੱਲੋਂ ਸਰਕਾਰ ਦੇ ਇਸ ਫਰਮਾਨ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ।
Comments (0)
Facebook Comments (0)