ਦਿਲੀਪ ਕੁਮਾਰ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਦਿਲੀਪ ਕੁਮਾਰ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਨਵੀਂ ਦਿੱਲੀ — ਬਾਲੀਵੁੱਡ ਦੇ ਮਸ਼ਹੂਰ ਐਕਟਰ ਦਿਲੀਪ ਕੁਮਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 95 ਦਿਲੀਪ ਕੁਮਾਰ ਨੂੰ ਨਿਮੋਨੀਆ ਦੀ ਸ਼ਿਕਾਇਤ ਦੱਸੀ ਗਈ ਹੈ ਅਤੇ ਹਸਪਤਾਲ ਇਸ ਦਾ ਇਲਾਜ ਚੱਲ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਦਿਲੀਪ ਕੁਮਾਰ ਦੇ ਟਵਿਟਰ ਹੈਂਡਲ ਦੇ ਜ਼ਰੀਏ ਦਿੱਤੀ। ਕੱਲ ਦੇਰ ਰਾਤ ਦਿਲੀਪ ਸਾਹਿਬ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। 
ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਸਤੰਬਰ ਨੂੰ ਦਿਲੀਪ ਕੁਮਾਰ ਨੂੰ ਸੀਨੇ 'ਚ ਦਰਦ ਤੇ ਇਨਫੈਕਸ਼ਨ  ਕਾਰਨ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਦਿਲੀਪ ਕੁਮਾਰ ਦੀ ਉਮਰ 95 ਸਾਲ ਦੀ ਹੈ। ਦਿਲੀਪ ਕੁਮਾਰ ਕਾਫੀ ਬਜਰੁਗ ਹੋ ਗਏ ਹਨ। ਉਹ ਆਪਣੇ ਘਰ 'ਚ ਹੀ ਰਹਿੰਦੇ ਹਨ ਅਤੇ ਉਨ੍ਹਾਂ ਦੀ ਸੰਭਾਲ ਪਤਨੀ ਸਾਇਰਾ ਬਾਨੋ ਹੀ ਕਰਦੀ ਹੈ। ਪਿਛਲੇ ਕੁਝ ਮਹੀਨਿਆਂ 'ਚ ਬਾਲੀਵੁੱਡ ਦੇ ਕਈ ਸਿਤਾਰੇ ਦਿਲੀਪ ਕੁਮਾਰ ਦੇ ਘਰ ਜਾ ਕੇ ਉਨ੍ਹਾਂ ਦੀ ਸਿਹਤ ਦਾ ਜਾਇਜਾ ਲੈਂਦੇ ਰਹੇ ਹਨ।