ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਕੀਤੇ ਗਏ ਜੁਰਮਾਨੇ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਕੀਤੇ ਗਏ ਜੁਰਮਾਨੇ

ਤਰਨ ਤਾਰਨ 10 ਅਕਤੂਬਰ

ਡਿਪਟੀ ਕਮਿਸਨਰ ਸ੍ਰ੍ਰੀ ਪ੍ਰਦੀਪ ਸਭਰਵਾਲ ਦੇ ਆਦੇਸ਼ਾਂ ਅਨੁਸਾਰ ਪਰਾਲੀ ਦੀ ਸਾਂਭ ਸੰਭਾਲ ਅਤੇ ਪਰਾਲੀ ਨੂੰ ਸਾੜਨ ਤੋ ਰੋਕਣ ਸੰਬੰਧੀ ਡਿਊਟੀ ਤੇ ਲਗਾਏ ਗਏ ਸਮੂਹ ਨੋਡਲ ਅਫਸਰਾਂ ਅਤੇ ਕੋ-ਆਰਡਿਨੇਟਰਾਂ ਵੱਲੋ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਤੁਰੰਤ ਕਾਰਵਾਈ ਕਰਦੇ ਹੋਏ ਚਲਾਨ ਕੱਟੇ ਗਏ ਹਨ । ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਰਿੰਦਰਜੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਖਡੂਰ ਸਾਹਿਬ ਦੇ ਪਿੰਡ ਸੱਖਿਆਵਾਲੀ ਵਿਖੇ ਕਸਮੀਰ ਸਿੰਘ ਪੁੱਤਰ ਸਾਧੂ ਸਿੰਘ ਅਤੇ ਨਿਰਮਲ ਸਿੰਘ ਪੁੱਤਰ ਤਾਰਾ ਸਿੰਘ ਕੋਲੋ 2500-2500 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਉਹਨਾਂ ਦੱਸਿਆ ਕਿ ਸੁਪਰੀਮ ਸਿੰਘ ਪੁੱਤਰ ਕਸਮੀਰ ਸਿੰਘ, ਫਤਿਹ ਸਿੰਘ ਪੁੱਤਰ ਰਣਧੀਰ ਸਿੰਘ ਪਿੰਡ ਪਿੱਦੀ ਬਲਾਕ ਨੌਸਹਿਰਾ  ਨੂੰ 2500-2500 ਰੁਪਏ ਜੁਰਮਾਨਾ ਪਾਇਆ ਗਿਆ ਹੈ ਪਰ ਇਹਨਾਂ ਕਿਸਾਨਾਂ ਵੱਲੋ ਜੁਰਮਾਨਾ ਦੇਣ ਤੋ ਇਨਕਾਰੀ ਹੋਣ ਕਾਰਨ ਪੁਲਿਸ ਨੂੰ ਕਾਰਵਾਈ ਹਿੱਤ ਲਿਖ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਬਲਾਕ ਤਰਨ ਤਾਰਨ ਦੇ ਪਿੰਡ ਪੱਖੋਕੇ ਵਿਖੇ ਕਿਸਾਨ ਕੰਵਲਜੀਤ ਸਿੰਘ ਪੁੱਤਰ ਪਾਲ ਸਿੰਘ ਤੇ ਪਰਾਲੀ ਨੂੰ ਅੱਗ ਲਗਾਉਣ ਕਾਰਨ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋ ਇਲਾਵਾ ਕਰਮ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਨਰਿੰਦਰ ਸਿੰਘ ਪੁੱਤਰ ਨੌਰੰਗ ਸਿੰਘ ਨੂੰ ਕ੍ਰਮਵਾਰ 15000 ਅਤੇ 2500 ਰੁਪਏ ਜੁਰਮਾਨਾ ਪਾਇਆ ਗਿਆ। 

ਉਹਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਵੇਗਾ ਤਾਂ ਉਸ ਸਰਕਾਰੀ ਜੁਰਮਾਨਾ ਲਗਾਇਆ ਜਾਵੇਗਾ।ਉਨਾਂ ਦੱਸਿਆ ਕਿ 2 ਏਕੜ ਤੋਂ ਘੱਟ ਪਰਾਲੀ ਸਾੜਨ ‘ਤੇ 2500 ਰੁਪਏ, 2 ਤੋਂ 5 ਏਕੜ ਤੱਕ ਲਈ 5000 ਰੁਪਏ ਅਤੇ 5 ਏਕੜ ਤੋਂ ਵੱਧ ਪਰਾਲੀ ‘ਤੇ 15000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਇਸ ਸਬੰਧੀ ਅਜਿਹੀ ਕਿਸੇ ਵੀ ਘਟਨਾ ਦਾ ਪੂਰੀ ਸਟੀਕਤਾ ਨਾਲ ਪਤਾ ਲਗਾਉਣ ਲਈ ਉਪਗ੍ਰਹਿ ਰਾਹੀਂ ਖੇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਜਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵਿਸ਼ੇਸ ਵੈਨਾਂ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿਚ ਜਾ ਕੇ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ  ਕਰ ਰਹੀਆਂ ਹਨ ।