'ਪੋਸ਼ਣ ਅਭਿਆਨ ਤੇ ਰਾਸ਼ਟਰੀ ਪੋਸ਼ਣ ਮਹੀਨੇ' ਦੇ ਸਾਰਥਿਤ ਨਤੀਜਿਆਂ ਸਦਕਾ ਪੰਜਾਬ ਨੂੰ ਕੌਮੀ ਪੱਧਰ ਦੇ ਚਾਰ ਮਿਲੇ ਐਵਾਰਡ
Wed 10 Oct, 2018 0ਐਸ ਪੀ ਸਿੱਧੂ
ਚੰਡੀਗੜ, 10 ਅਕਤੂਬਰ 2018:
ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਸਿਹਤਮੰਦ ਸਮਾਜ ਸਿਰਜਣ ਅਤੇ ਪੌਸ਼ਟਿਕ ਖੁਰਾਕ ਨੂੰ ਅਹਿਮੀਅਤ ਦਿੰਦੇ 'ਪੋਸ਼ਣ ਅਭਿਆਨ' ਨੂੰ ਸਫਲਤਾਪੂਰਵਕ ਲਾਗੂ ਕਰਨ ਅਤੇ ਸਤੰਬਰ ਮਹੀਨੇ ਦੌਰਾਨ ਮਨਾਏ ਗਏ 'ਪੋਸ਼ਣ ਅਭਿਆਨ ਤੇ ਰਾਸ਼ਟਰੀ ਪੋਸ਼ਣ ਮਹੀਨੇ' ਦੇ ਸਾਰਥਿਤ ਨਤੀਜਿਆਂ ਸਦਕਾ ਪੰਜਾਬ ਨੂੰ ਕੌਮੀ ਪੱਧਰ ਦੇ ਚਾਰ ਐਵਾਰਡ ਮਿਲੇ ਹਨ।ਅੱਜ ਨਵੀਂ ਦਿੱਲੀ ਵਿਖੇ ਹੋਏ ਕੌਮੀ ਪੋਸ਼ਣ ਐਵਾਰਡ ਐਵਾਰਡ ਸਮਾਰੋਹ ਦੌਰਾਨ ਮਾਨਸਾ ਦੀ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੂੰ ਜ਼ਿਲਾ ਪੱਧਰੀ ਲੀਡਰਸ਼ਿਪ ਐਵਾਰਡ, ਸੁਧਾਰ (ਜ਼ਿਲਾ ਲੁਧਿਆਣਾ) ਦੀ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਰਵਿੰਦਰ ਪਾਲ ਕੌਰ ਨੂੰ ਬਲਾਕ ਪੱਧਰੀ ਲੀਡਰਸ਼ਿਪ ਐਵਾਰਡ ਅਤੇ ਫਰੀਦਕੋਟ ਜ਼ਿਲੇ ਦੀ ਸੁਪਰਵਾਈਜ਼ਰ ਦਲਬੀਰ ਕੌਰ ਤੇ ਫਿਰੋਜ਼ਪੁਰ ਜ਼ਿਲੇ ਦੀ ਆਂਗਣਵਾੜੀ ਵਰਕਰ ਭਰਪੂਰ ਕੌਰ ਨੂੰ ਫੀਲਡ ਵਿੱਚ ਬਿਹਤਰੀਨ ਕੰਮ ਬਦਲੇ ਵਿਅਕਤੀਗਤ ਐਕਸੀਲੈਂਸ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਹ ਐਵਾਰਡ ਨੀਤੀ ਆਯੋਗ ਦੇ ਵਾਈਸ ਚੇਅਰਪਰਸਨ ਡਾ.ਰਾਜੀਵ ਕੁਮਾਰ ਨੇ ਸੌਂਪੇ। ਇਸ ਸਮਾਗਮ ਵਿੱਚ ਨੀਤੀ ਆਯੋਗ ਦੇ ਡਾ.ਵਿਨੋਦ ਕੁਮਾਰ ਪਾਲ, ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇ ਸਕੱਤਰ ਸ੍ਰੀ ਰਾਕੇਸ਼ ਸ੍ਰੀਵਾਸਤਵਾ ਤੇ ਸੰਯੁਕਤ ਸਕੱਤਰ ਡਾ.ਰਾਜੇਸ਼ ਕੁਮਾਰ ਅਤੇ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨੇ ਵੀ ਸ਼ਿਰਕਤ ਕੀਤੀ।ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਭਲਾਈ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਐਵਾਰਡ ਜੇਤੂ ਅਧਿਕਾਰੀਆਂ ਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਇਨ•ਾਂ ਪ੍ਰਾਪਤੀਆਂ ਦਾ ਸਿਹਰਾ ਵਿਭਾਗ ਸਿਰ ਬੰਨਿ•ਆ। ਉਨ•ਾਂ 'ਪੋਸ਼ਣ ਅਭਿਆਨ ਤੇ ਰਾਸ਼ਟਰੀ ਪੋਸ਼ਣ ਮਹੀਨੇ' ਦੀ ਸਫਲਤਾ ਲਈ ਵੀ ਪੂਰੇ ਵਿਭਾਗ ਨੂੰ ਵਧਾਈ ਦਿੱਤੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ 'ਤੇ ਪੋਸ਼ਣ ਅਭਿਆਨ ਨੂੰ ਸਫਲਤਾਪੂਰਵਕ ਲਾਗੂ ਕਰਨ ਦੇ ਸਿੱਟੇ ਵਜੋਂ ਪੰਜਾਬ ਨੂੰ ਚਾਰ ਕੌਮੀ ਐਵਾਰਡ ਮਿਲੇ ਹਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਦੇ ਵੀ ਸਫਲ ਸਿੱਟੇ ਸਾਹਮਣੇ ਆਉਣ ਲੱਗ ਗਏ ਹਨ।ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਪੋਸ਼ਣ ਅਭਿਆਨ ਦਾ ਮੁੱਖ ਮੰਤਵ ਕੁਪੋਸ਼ਣ ਦਾ ਖਾਤਮਾ ਕਰਨਾ ਹੈ। ਉਨ•ਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ ਦੀ ਅਗਵਾਈ ਹੇਠ ਸਤੰਬਰ ਮਹੀਨਾ 'ਪੋਸ਼ਣ ਅਭਿਆਨ ਰਾਸ਼ਟਰੀ ਪੋਸ਼ਣ ਮਹੀਨੇ' ਵਜੋਂ ਮਨਾਇਆ ਗਿਆ ਜਿਸ ਦੀ ਸਫਲਤਾ ਲਈ ਇਸ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਮੁਹਾਲੀ ਵਿਖੇ ਰਾਜ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਉਨ•ਾਂ ਦੇ ਵਿਭਾਗ ਤੋਂ ਇਲਾਵਾ ਸਿਹਤ, ਪੇਂਡੂ ਵਿਕਾਸ ਅਤੇ ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੱਖਿਆ, ਖੁਰਾਕ ਸਪਲਾਈ ਅਤੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗ ਦੇ ਅਧਿਕਾਰੀ ਵੀ ਸੱਦੇ ਗਏ। ਪੋਸ਼ਣ ਮਹੀਨੇ ਦੌਰਾਨ ਸਾਰੇ ਵਿਭਾਗਾਂ ਵੱਲੋਂ ਮਿਲ ਕੇ ਕੰਮ ਕੀਤਾ ਗਿਆ। ਇਸ ਅਭਿਆਨ ਦਾ ਮੁੱਖ ਮਨਰੋਥ ਛੇ ਸਾਲ ਤੱਕ ਦੇ ਬੱਚਿਆਂ ਵਿੱਚ ਸਰੀਰਿਕ ਵਿਕਾਸ ਦੀ ਕਮੀ, ਜਨਮ ਸਮੇਂ ਬੱਚਿਆ ਦਾ ਘੱਟ ਵਜ਼ਨ, ਬੌਨੇਪਣ ਦੀ ਸਮੱਸਿਆ, ਪੋਸ਼ਕ ਅਹਾਰ ਦੀ ਕਮੀ ਅਤੇ ਅਨੀਮਿਆ ਨੂੰ ਦੂਰ ਕਰਨਾ ਹੈ। ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਨੂੰ ਮੁੱਖ ਤੌਕ 'ਤੇ ਸ਼ਾਮਲ ਕੀਤਾ ਗਿਆ।ਉਨ•ਾਂ ਦੱਸਿਆ ਕਿ ਰਾਸ਼ਟਰੀ ਪੋਸ਼ਣ ਅਭਿਆਨ ਲਈ ਭਾਵੇਂ ਪੰਜਾਬ ਦੇ 7 ਜ਼ਿਲਿ•ਆਂ ਫਰੀਦਕੋਟ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਫਿਰੋਜਪੁਰ, ਤਰਨਤਾਰਨ ਅਤੇ ਮੋਗਾ ਨੂੰ ਚੁਣਿਆ ਗਿਆ ਸੀ ਪਰ ਵਿਭਾਗ ਵੱਲੋਂ ਪੋਸ਼ਣ ਅਭਿਆਨ ਨੂੰ ਲੋਕ ਲਹਿਰ ਬਣਾਉਂਦਿਆਂ ਪੋਸ਼ਣ ਮਹੀਨੇ ਦੌਰਾਨ ਸਾਰੇ 22 ਜ਼ਿਲਿ•ਆਂ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ। ਇਸ ਮਹੀਨੇ ਦੌਰਾਨ ਹੇਠਲੇ ਪੱਧਰ 'ਤੇ ਪੋਸ਼ਣ ਰੈਲੀਆਂ, ਗੋਧ ਭਰਾਈ, ਵਜ਼ਨ ਤਿਉਹਾਰ, ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਅਤੇ ਕੁਪੋਸ਼ਣ ਨਾਲ ਹੋਣ ਵਾਲੀਆਂ ਵੱਖ-ਵੱਖ ਤਰ•ਾਂ ਦੀ ਬਿਮਾਰੀਆਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ। ਸਾਰੀਆਂ ਗਤੀਵਿਧੀਆਂ ਵਿੱਚ 5 ਲੱਖ ਦੇ ਕਰੀਬ ਲੋਕ ਸ਼ਾਮਲ ਹੋਏ। ਵਿਭਾਗ ਦਾ ਮੁੱਖ ਨਾਅਰਾ 'ਪੌਸ਼ਟਿਕ ਖਾਓ, ਤੰਦਰੁਸਤ ਰਹੋ' ਰਿਹਾ। ਉਨ•ਾਂ ਕਿਹਾ ਕਿ ਸੂਬੇ ਵਿੱਚ ਕੁਪੋਸ਼ਣ ਮੁਕਤ ਸਿਰਜਣਾ ਲਈ ਜਿੱਥੇ ਚੰਗੀ ਖੁਰਾਕ ਖਾਣੀ ਜ਼ਰੂਰੀ ਹੈ ਉਥੇ ਸਿਹਤਮੰਦ ਆਦਤਾਂ ਵੀ ਪਾਉਣੀਆਂ ਜ਼ਰੂਰੀ ਹੈ। ਇਸ ਅਭਿਆਨ ਦੀ ਸਫਲਤਾ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ, ਏ.ਐਨ.ਐਮ. ਅਤੇ ਡੇ.ਐਨ.ਆਰ.ਐਲ.ਐਮ. (ਪੇਵਿਕਾਸ) ਨੇ ਬਹੁਤ ਮਿਹਨਤ ਕੀਤੀ ਅਤੇ ਅੱਜ ਪੰਜਾਬ ਨੂੰ ਮਿਲੇ ਚਾਰ ਐਵਾਰਡਾਂ ਦਾ ਸਿਹਰਾ ਸਾਰੇ ਅਧਿਕਾਰੀਆਂ ਤੇ ਵਰਕਰਾਂ ਸਿਰ ਜਾਂਦਾ ਹੈ।
Comments (0)
Facebook Comments (0)