
ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਅਫ਼ਸਰ ਤਨਦੇਹੀ ਨਾਲ ਡਿਊਟੀ ਨਿਭਾਉਣ-ਡਿਪਟੀ ਕਮਿਸ਼ਨਰ
Fri 12 Oct, 2018 0
ਡਾ : ਜਗਦੇਵ ਸਿੰਘ
ਤਰਨ ਤਾਰਨ 12 ਅਕਤੂਬਰ 2018:
ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵਚਨਬੱਧ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਸਿਵਲ ਸਰਜਨ ਡਾ. ਸਮਸ਼ੇਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਨਿਰਮਲ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਹਰਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਘਰਾਂ ਵਿੱਚ ਹੋਣ ਵਾਲੀਆਂ ਡਿਲੀਵਰੀਆਂ ਹਰ ਹਾਲਤ ਵਿੱਚ ਬੰਦ ਹੋਣੀਆਂ ਚਾਹੀਦੀਆਂ ਹਨ ਉਹਨਾਂ ਕਿਹਾ ਕਿ ਘਰਾਂ ਵਿੱਚ ਜਣੇਪੇ ਕਰਨ ਵਾਲੀਆਂ ਦਾਈਆਂ ਨੂੰ ਸੰਸਥਾਗਤ ਜਣੇਪੇ ਕਰਨ ਲਈ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਉਲੰਘਣਾ ਕਰਨ ਵਾਲੀਆਂ ਦਾਈਆਂ ਵਿਰੁੱਧ ਕੇਸ ਰਜਿਸਟਰਡ ਕਰਨੇ ਚਾਹੀਦੇ ਹਨ। ਉਨਾਂ ਸਿਹਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨਾਂ ਦੱਸਿਆ ਕਿ ਨੈਸ਼ਨਲ ਹੈਲਥ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਵੱਲੋਂ ਜਨਨੀ ਸੁਰੱਖਿਆ ਯੋਜਨਾ ਅਤੇ ਜਨਨੀ ਸ਼ਿਸ਼ੂ ਸੁਰਖਿਆ ਕਾਰਿਆਕ੍ਰਮ ਜਿਹੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘੱਟ ਕਰਨਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਇਨਾਂ ਸਕੀਮਾਂ ਤਹਿਤ ਗਰਭਵਤੀ ਮਹਿਲਾ ਦੀ ਡਿਲੀਵਰੀ, ਦਵਾਈਆਂ ਅਤੇ ਟੈਸਟ ਸਰਕਾਰੀ ਹਸਪਤਾਲ ਵਿਚ ਮੁਫਤ ਕੀਤੇ ਜਾਂਦੇ ਹਨ।
ਇਸ ਮੌਕੇ ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਨੇ ਦੱਸਿਆ ਕਿ ਸੰਸਥਾਗਤ ਜਣੇਪੇ ਨੰ ਵਧਾਵਾ ਦੇਣ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ ਆਊਟਰੀਚ ਕੈਂਪ ਵੀ ਲਗਾਏ ਜਾ ਰਹੇ ਹਨ ਜਿਸ ਵਿੱਚ ਆਮ ਜਨਤਾ ਨੂੰ ਸਿਹਤ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਇਨਾਂ ਕੈਂਪਾਂ ਵਿਚ ਗਰਭਵਤੀ ਮਹਿਲਾਵਾਂ ਨੂੰ ਸੰਸਥਾਗਤ ਜਣੇਪਾ ਕਰਾਉਣ ਲਈ ਪ੍ਰੇਰਿਆ ਜਾਂਦਾ ਹੈ।
ਉਹਨਾਂ ਦੱਸਿਆ ਕਿ ਨੈਸਨਲ ਪ੍ਰੋਗਰਾਮ ਫਾਰ ਬਲਾਇਡਨੈਸ ਅਧੀਨ ਸਾਲ 2017-18 ਦੌਰਾਨ ਚਿੱਤੇ ਮੋਤੀਏ ਦੇ ਅਪ੍ਰੇਸ਼ਨ ਦਾ ਸਲਾਨਾ ਟੀਚਾ 3002 ਦਿੱਤਾ ਗਿਆ ਸੀ। ਸਤੰਬਰ 18 ਮਹੀਨੇ ਤੱਕ 851 ਚਿੱਟੇ ਮੋਤੀਏ ਦੇ ਅਪ੍ਰੇਸ਼ਨ ਕੀਤੇ ਗਏ।ਇਸ ਤੋਂ ਇਲਾਵਾ ਅਪ੍ਰੈਲ 2017 ਤੋਂ ਮਾਰਚ 2018 ਤੱਕ ਲੈਪਰੋਸੀ ਦੇ 13 ਕੇਸ ਪਾਏ ਅਤੇ ਅਪ੍ਰੈਲ 2018 ਤੋਂ ਸਤੰਬਰ 18 ਤੱਕ 4 ਕੇਸ ਲੱਭੇ ਅਤੇ ਹੁਣ ਤੱਕ 8 ਕੇਸਾਂ ਦਾ ਇਲਾਜ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਸਮੇਂ ਸਤੰਬਰ 2018 ਤੱਕ 8 ਕੇਸਾਂ ਦਾ ਇਲਾਜ ਚੱਲ ਰਿਹਾ ਹੈ । ਉਹਨਾਂ ਦੱਸਿਆ ਕਿ ਵੈਕਟਰਬੋਰਨ ਡਸੀਸਿਜ਼ ਅਧੀਨ ਮੁੱਖ ਮੰਤਰੀ ਹੈਪੇਟਾਈਟਸ ‘ਸੀ’ ਰਿਲੀਫ਼ ਫੰਡ ਯੋਜਨਾ ਅਧੀਨ ਹੁਣ ਤੱਕ ਜ਼ਿਲ੍ਹੇ ਵਿਚ 4555 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ 2520 ਮਰੀਜਾਂ ਦਾ ਇਲਾਜ ਸਫਲਾਪੂਰਵਕ ਹੋ ਚੁੱਕਾ ਹੈ ।
Comments (0)
Facebook Comments (0)