
ਮੰਚ 'ਤੇ ਮੌਜੂਦ ਪ੍ਰਬੰਧਕਾਂ, ਸਿਆਸੀ ਨੁਮਾਇੰਦਿਆਂ ਅਤੇ ਡਿਊਟੀ 'ਤੇ ਮੌਜੂਦ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰੇਲਵੇ ਲਾਈਨ 'ਤੇ ਖੜ੍ਹੇ ਵੱਡੀ ਗਿਣਤੀ 'ਚ ਲੋਕਾਂ ਨੂੰ ਰਾਵਣ ਦਾ ਪੁਤਲਾ ਸਾੜਨ ਤੋਂ ਪਹਿਲਾਂ ਸਾਵਧਾਨ ਕਿਉਂ ਨਹੀਂ ਕੀਤਾ?
Sat 20 Oct, 2018 0
ਐਸ ਪੀ ਸਿੱਧੂ
ਚੰਡੀਗੜ੍ਹ ਅਕਤੂਬਰ 2018—
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਵਿਖੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਇੱਕ-ਇੱਕ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਬੇਹੱਦ ਮੰਦਭਾਗੇ ਅਤੇ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਇਸ ਘਟਨਾ ਨੂੰ ਪ੍ਰਸ਼ਾਸਨਿਕ ਨਾਲਾਇਕੀ ਦਾ ਭਿਅੰਕਰ ਨਤੀਜਾ ਕਰਾਰ ਦਿੱਤਾ। 'ਆਪ' ਆਗੂਆਂ ਨੇ ਇਸ ਘਟਨਾ ਲਈ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ, ਰੇਲਵੇ ਅਤੇ ਸਰਕਾਰ ਦੇ ਨੁਮਾਇੰਦਿਆਂ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਉਨਾਂ ਨੇ ਹੈਰਾਨੀ ਜਤਾਈ ਕਿ ਮੰਚ 'ਤੇ ਮੌਜੂਦ ਪ੍ਰਬੰਧਕਾਂ, ਸਿਆਸੀ ਨੁਮਾਇੰਦਿਆਂ ਅਤੇ ਡਿਊਟੀ 'ਤੇ ਮੌਜੂਦ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰੇਲਵੇ ਲਾਈਨ 'ਤੇ ਖੜ੍ਹੇ ਵੱਡੀ ਗਿਣਤੀ 'ਚ ਲੋਕਾਂ ਨੂੰ ਰਾਵਣ ਦਾ ਪੁਤਲਾ ਸਾੜਨ ਤੋਂ ਪਹਿਲਾਂ ਸਾਵਧਾਨ ਕਿਉਂ ਨਹੀਂ ਕੀਤਾ? ਇਸ ਲਈ ਇਨ੍ਹਾਂ ਸਾਰੇ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।
Comments (0)
Facebook Comments (0)