ਵਿਧਾਇਕ ਸੁਖਪਾਲ ਭੁੱਲਰ ਨੇ ਲਿੰਕ ਸੜਕ ਦਾ ਰਿਬਨ ਕੱਟ ਕੇ ਕੀਤਾ ਉਦਘਾਟਨ

ਵਿਧਾਇਕ ਸੁਖਪਾਲ ਭੁੱਲਰ ਨੇ ਲਿੰਕ ਸੜਕ ਦਾ ਰਿਬਨ ਕੱਟ ਕੇ ਕੀਤਾ ਉਦਘਾਟਨ

ਹਰਜਿੰਦਰ ਸਿੰਘ ਗੋਲ੍ਹਣ, ਭਿੱਖੀਵਿੰਡ

 

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਕਾਂਗਰਸ ਸਰਕਾਰ ਸੂਬਾ ਪੰਜਾਬ ਨੂੰ ਸੁੰਦਰ ਬਣਾਉਣ ਲਈ ਕੋਈ ਵੀ ਕਸਰ ਨਹੀਂ ਛੱਡੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ੲੇ.ਬੀ.ਕੇ ਬਾਸਰਕੇ ਤੋਂ ਨੱਥਾ ਸਿੰਘ ਦੀ ਬਹਿਕ ਨੂੰ ਜਾਂਦੀ ਲਿੰਕ ਸੜਕ ਦਾ ਉਦਘਾਟਨ ਕਰਨ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਵਿਧਾਨ ਸਭਾ ਹਲਕਾ ਖੇਮਕਰਨ ਵਿਚ 34 ਕਰੋੜ ਰੁਪਏ ਦੀ ਲਾਗਤ ਨਾਲ ਨਵੀਅਾਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਆਦਿ ਕਾਂਗਰਸ ਨੇਤਾਵਾਂ ਦੀ ਸੋਚ ਹੈ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ, ਜਿੱਥੇ ਗਰੀਬ ਨੂੰ ਰੋਟੀ, ਹਰ ਵਿਅਕਤੀ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਨੂੰ ਸਮੇਂ ਸਿਰ ਖ਼ਰੀਦ ਕੇ ਮੰਡੀਆਂ ਵਿਚੋਂ ਚੁੱਕਿਆ ਜਾ ਰਿਹਾ ਹੈ। ਇਸ ਮੌਕੇ ਜਗੀਰਦਾਰ ਕੁਲਦੀਪ ਸਿੰਘ ਮਾੜੀਮੇਘਾ, ਰਵੀ ਬਾਸਰਕੇ, ਸਰਪੰਚ ਰਾਜਵੰਤ ਸਿੰਘ ਪਹੂਵਿੰਡ, ਇੰਦਰਬੀਰ ਸਿੰਘ ਪਹੂਵਿੰਡ, ਜੱਸ ਵਾਂ, ਹਰਦਿਆਲ ਸਿੰਘ ਬਾਸਰਕੇ, ਪੀਏ ਕੰਵਲ ਭੁੱਲਰ, ਗੁਰਸਾਬ ਸਿੰਘ, ਅਮਰ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਸਰਵਨ ਸਿੰਘ ਮੱਦਰ, ਸੁੱਚਾ ਸਿੰਘ ਕਾਲੇ, ਗੁਰਮੁਖ ਸਿੰਘ ਸਾਂਡਪੁਰਾ, ਗੋਰਾ ਸਾਂਧਰਾ, ਕਨ੍ਹੱਈਆ ਸਿੰਘ ਬਾਸਰਕੇ ਆਦਿ ਹਾਜ਼ਰ ਸਨ।