ਕਟਹਲ ਜਿਸਨੂੰ ਕੁਝ ਲੋਕ ਦੇਖਣਾ ਵੀ ਪਸੰਦ ਨਹੀਂ ਕਰਦੇ, ਉਸਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ
Mon 29 Oct, 2018 0ਕਟਹਲ ਇਕ ਅਜਿਹਾ ਫਲ ਹੈ ਜਿਸਦੀ ਵਰਤੋਂ ਸਬਜ਼ੀ ਬਣਾਉਣ ‘ਚ ਵੀ ਕੀਤੀ ਜਾਂਦੀ ਹੈ।ਪਰ ਕੁਝ ਲੋਕ ਇਸਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ। ਇਸਦੀ ਵਰਤੋਂ ਸਿਹਤ ਲਈ ਬਹੁਤ ਗੁਣਕਾਰੀ ਮੰਨੀ ਗਈ ਹੈ। ਇਸਦੀ ਸਬਜ਼ੀ ਬਹੁਤ ਸੁਆਦ ਬਣਦੀ ਹੈ। ਸਬਜ਼ੀ ਦੇ ਨਾਲ-ਨਾਲ ਇਸਦੇ ਪਕੌੜੇ ,ਕੌਫਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਲ ‘ਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ‘ਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸਦੇ ਇਲਾਵਾ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਹੁੰਦਾ ਹੈ। ਆਓ ਜਾਣਦੇ ਕਟਹਲ ਖਾਣ ਦੇ ਫਾਇਦਿਆਂ ਬਾਰੇ…
1. ਦਿਲ ਦੀ ਬੀਮਾਰੀ
ਕਟਹਲ ‘ਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ ਹੈ। ਇਹ ਦਿਲ ਦੇ ਮਰੀਜ਼ਾ ਲਈ ਬਹੁਤ ਫਾਇਦੇਮੰਦ ਹੈ। ਇਸ ਨਾਲ ਹਾਰਟ ਅਟੈਕ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।
2. ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਦੂਰ ਕਰੇ
ਇਸਦੇ ਅੰਦਰ ਭਰਪੂਰ ਮਾਤਰਾ ‘ਚ ਪੋਟਾਸ਼ੀਅਮ ਅਤੇ ਆਇਰਨ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਵਰਗੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਦਾ ਹੈ ਅਤੇ ਸਰੀਰ ‘ਚ ਖੂਨ ਦੇ ਸੰਚਾਰ ਨੂੰ ਵਧਾਉਂਦਾ ਹੈ।
3. ਮਜ਼ਬੂਤ ਹੱਡੀਆਂ
ਹੱਡੀਆਂ ਲਈ ਕਟਹਲ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ‘ਚ ਮੌਜੂਦ ਮੈਗਨੀਸ਼ੀਅਮ ਹੱਡੀਆ ਨੂੰ ਮਜ਼ਬੂਤ ਬਣਾਉਂਦਾ ਹੈ।ਇਸ ਲਈ ਗਠੀਏ ਦੇ ਰੋਗੀ ਨੂੰ ਕਟਹਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
4. ਜੋੜਾਂ ਦਾ ਦਰਦ
ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ‘ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ।
5. ਮੂੰਹ ਦੇ ਛਾਲੇ
ਜਿਨ੍ਹਾਂ ਲੋਕਾਂ ਨੂੰ ਮੂੰਹ ‘ਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾਕੇ ਧੂੱਕਣਾ ਚਾਹੀਦਾ ਹੈ ਇਹ ਛਾਲਿਆਂ ਨੂੰ ਠੀਕ ਕਰਦਾ ਹੈ।
6. ਅੱਖਾਂ ਲਈ ਫਾਇਦੇਮੰਦ
ਕਟਹਲ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ-ਈ ਮੌਜੂਦ ਹੁੰਦਾ ਹੈ, ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ। ਬੱਚਿਆਂ ਲਈ ਤਾਂ ਇਹ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ।
Comments (0)
Facebook Comments (0)