ਜ਼ਿਲ੍ਹੇ ਵਿੱਚ ਸਾਰੇ ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਬਣਾੳੇੁਣੀਆਂ ਯਕੀਨੀ ਬਣਾਈਆਂ ਜਾਣਗੀਆਂ-ਡਿਪਟੀ ਕਮਿਸ਼ਨਰ
Mon 29 Oct, 2018 0
ਵਿਸ਼ਾਲ ਕੁਮਾਰ ਵਰਮਾ
ਤਰਨ ਤਾਰਨ 29 ਅਕਤੂਬਰ:
18 ਸਾਲ ਦੇ ਹਰੇਕ ਵਿਅਕਤੀ ਨੂੰ ਵੋਟ ਪਾਉਣ ਦਾ ਅਧਿਕਾਰ ਹੈ ਅਤੇ ਜੇਕਰ ਤੁਹਾਡਾ ਨਾਮ ਵੋਟਰ ਸੂਚੀ ਵਿਚ ਦਰਜ਼ ਹੈ ਤਾਂ ਹੀ ਤੁਸੀਂ ਵੋਟ ਪਾਉਣ ਦੇ ਅਧਿਕਾਰ ਦਾ ਇਮਤੇਮਾਲ ਕਰ ਸਕਦੇ ਹੋ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਕੱਕਾ ਕੰਡਿਆਲਾ ਅਤੇ ਨਗਰ ਕੌਂਸਲ ਦਫ਼ਤਰ ਵਿਚ ਕਰਵਾਏ ਗਏ ਵਿਸ਼ੇਸ ਪ੍ਰੋਗਰਾਮ ਦੌਰਾਨ ਕੀਤਾ।ਇਸ ਮੌਕੇ ‘ਤੇ ਐੱਸ. ਡੀ. ਐਮ. ਤਰਨ ਤਾਰਨ ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਕਿਰਨ ਸਿਆਲ ਅਤੇ ਨਾਇਬ ਤਹਿਸੀਲਦਾਰ ਸ੍ਰੀ ਮੇਲਾ ਸਿੰਘ ਖਹਿਰਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਾਰੇ ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਬਣਾੳੇੁਣੀਆਂ ਯਕੀਨੀ ਬਣਾਈਆਂ ਜਾਣਗੀਆਂ । ਉਹਨਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਚੱਲ ਫਿਰ ਨਹੀਂ ਸਕਦੇ ਉਹਨਾਂ ਦੀਆਂ ਵੋਟਾਂ ਬਣਾਉਣ ਲਈ ਸਬੰਧਿਤ ਬੀ. ਐਲ. ਓਜ਼. ਵੱਲੋਂ ਘਰ-ਘਰ ਜਾ ਕੇ ਵੋਟ ਫਾਰਮ ਭਰੇ ਜਾਣਗੇ । ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਯੋਗਤਾ ਮਿਤੀ 1 ਜਨਵਰੀ, 2019 ਤੱਕ 18 ਸਾਲ ਦੀ ਉਮਰ ਜਾਂ ਉਸ ਤੋਂ ਵੱਧ ਉਮਰ ਦਾ ਵਿਅਕਤੀ ਵੋਟ ਬਣਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਅਤੇ ਉਹਨਾਂ ਨੂੰ ਆਪਣੀ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ 1 ਜਨਵਰੀ 2019 ਨੂੰ 18 ਸਾਲ ਦਾ ਹੋ ਚੁੱਕਾ ਹੈ/ ਹੋ ਰਿਹਾ ਹੈ/ਇਸ ਤੋਂ ਵੱਧ ਉਮਰ ਦਾ ਹੈ ਤਾਂ ਉਹ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਆਪਣੀ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਕੇ ਸਬੰਧਤ ਬੀ. ਐਲ. ਓ./ਚੋਣਕਾਰ ਰਜਿਸਟਰੇਸ਼ਨ ਦੇ ਦਫਤਰ ਜਾਂ ਡਾਕਖਾਨੇ ਵਿਖੇ ਜਮਾਂ ਕਰਵਾ ਸਕਦਾ ਹੈ ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਵਿੱਚ ਸਕੂਲਾਂ ਦੇ ਰਿਕਾਰਡ ਅਨੁਸਾਰ ਜਿਹੜੇ ਵਿਦਿਆਰਥੀ 1 ਜਨਵਰੀ 2019 ਨੂੰ 18 ਸਾਲ ਦੇ ਹੋ ਚੁੱਕੇ ਹਨ ਜਾਂ ਹੋ ਰਹੇ ਹਨ, ਉਸ ਨੂੰ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਆਪਣੀ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਕੇ ਸਬੰਧਤ ਬੀ. ਐਲ. ਓ., ਆਪਣੇ ਚੋਣਕਾਰ ਰਜਿਸਟਰੇਸ਼ਨ ਦੇ ਦਫਤਰ ਜਾਂ ਡਾਕਖਾਨੇ ਵਿਖੇ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਵਿੱਚ ਨੌਜਵਾਨਾਂ ਨੂੰ ਵੋਟ ਦੀ ਮਹਤੱਤਾ ਸਬੰਧੀ ਅਤੇ ਵੋਟ ਪਾਉਣ ਲਈ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ।
Comments (0)
Facebook Comments (0)